ਬਟਾਲਾ ਦੇ ਨਜ਼ਦੀਕ ਪਿੰਡ ਜਾਹਦਪੁਰ ਸੇਖਵਾਂ ਜੋ ਥਾਣਾ ਰੰਗੜ ਨੰਗਲ ਅਧੀਨ ਆਉਂਦਾ ਹੈ, ਦੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਦੱਸਿਆ ਜਾਂਦਾ ਹੈ।ਪੁਲਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਅਧਾਰ ਤੇ ਮਾਮਲਾ ਦਰਜ ਕਰ ਲਿਆ ਹੈ।
ਮ੍ਰਿਤਕ ਨੌਜਵਾਨ ਦੀ ਪਛਾਣ ਰਵਿੰਦਰ ਸਿੰਘ (26) ਪੁੱਤਰ ਮਲਕੀਤ ਸਿੰਘ ਵਾਸੀ ਜਾਦਪੁਰ ਵਜੋਂ ਹੋਈ ਹੈl ਮ੍ਰਿਤਕ ਨੌਜਵਾਨਾਂ ਰਵਿੰਦਰ ਸਿੰਘ ਦੀ ਮਾਤਾ ਨੇ ਵਿਰਲਾਪ ਕਰਦਿਆਂ ਦੱਸਿਆ ਕਿ ਉਸਦਾ ਪਿਤਾ ਪੁੱਤਰ ਜੋ ਵਿਖੇ ਰਹਿੰਦਾ ਹੈ ਤੇ ਬੀਤੇ ਕੱਲ੍ਹ ਹੀ ਘਰ ਆਇਆ ਸੀ ਅਤੇ ਅਤੇ ਕੱਲ੍ਹ ਉਸ ਦਾ ਦੋਸਤ ਉਸ ਨੂੰ ਘਰੋਂ ਬੁਲਾ ਕੇ ਲੈ ਗਿਆ ਸੀ ਪਰ ਜਦ ਦੇਰ ਰਾਤ ਤੱਕ ਵਾਪਸ ਨਾ ਆਇਆ ਤਾਂ ਉਸਨੇ ਉਸਦੇ ਦੋਸਤ ਨੂੰ ਫੋਨ ਕੀਤਾ, ਜਿਸ ਤੇ ਉਸਨੇ ਕਿਹਾ ਕਿ ਰਵਿੰਦਰ ਨੇ ਸ਼ਰਾਬ ਪੀਤੀ ਹੋਈ ਹੈ।ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਜਦ ਉਸ ਦੇ ਦੋਸਤ ਦੇ ਘਰ ਗਏ ਤਾਂ ਦੇਖਿਆ ਤਾਂ ਅੱਗੋਂ ਉਸ ਦੇ ਪੁੱਤਰ ਦੀ ਹਾਲਤ ਖਰਾਬ ਹੋਈ ਸੀ, ਜਿਸ ਤੇ ਉਨ੍ਹਾਂ ਨੇ ਤੁਰੰਤ ਉਸ ਨੂੰ ਅੰਮ੍ਰਿਤਸਰ ਵੱਲੇ ਹਸਪਤਾਲ ਖੜ੍ਹਿਆ ਜਿੱਥੇ ਉਸਦੀ ਮੌਤ ਹੋ ਗਈ ਹੈ ।ਮ੍ਰਿਤਕ ਦੀ ਮਾਤਾ ਨੇ ਦੋਸ਼ ਲਗਾਇਆ ਕਿ ਉਸਦੇ ਪੁੱਤਰ ਦੀ ਮੌਤ ਨਸ਼ੇ ਦੀ ਓਵਰਡੋਜ਼ ਦੇ ਕਾਰਣ ਹੋਈ ਹੈ। ਪੀੜਿਤ ਪਰਿਵਾਰ ਨੇ ਦੱਸਿਆ ਕਿ ਪਹਿਲਾਂ ਪੁਲੀਸ ਨੇ ਧਾਰਾ ਇੱਕ ਸੌ ਚਹੱਤਰ ਦੀ ਕਾਰਵਾਈ ਕਰਦਿਆਂ ਕਰ ਦਿੱਤੀ ਸੀ ਜਦੋਂ ਕੇ ਉਹ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰਨ ਦੀ ਮੰਗ ਕਰ ਰਹੇ ਹਨ। ਦੂਜੇ ਪਾਸੇ ਡੀਐਸਪੀ ਗੁਰਦੀਪ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਤੇ 3 ਰੋਪੀਆਂ ਦੇ ਖਿਲਾਫ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।