ਪੰਜਾਬ ਕਾਂਗਰਸ ਵਿਚ ਹਲਚਲ ਹੋਰ ਤੇਜ਼ ਹੋ ਗਈ ਹੈ। ਕੈਪਟਨ ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਮੁੱਖ ਮੰਤਰੀ ਦੇ ਅਹੁਦੇ ਲਈ ਦੌੜ ਹੋਰ ਤੇਜ਼ ਹੋ ਗਈ ਹੈ। ਪੰਜਾਬ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਬਾਰੇ ਵਿਚਾਰ -ਵਟਾਂਦਰਾ ਚੱਲ ਰਿਹਾ ਹੈ।
ਇਸ ਦੌਰਾਨ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਮੁੱਖ ਮੰਤਰੀ ਦੇ ਅਹੁਦੇ ਲਈ ਆਪਣਾ ਦਾਅਵਾ ਪੇਸ਼ ਕੀਤਾ ਹੈ। ਸਿੱਧੂ ਨੇ ਕਿਹਾ ਕਿ ਹਾਈ ਕਮਾਂਡ ਨੂੰ ਪੰਜਾਬ ਦੀ ਕਮਾਨ ਮੇਰੇ ਹਵਾਲੇ ਕਰਨੀ ਚਾਹੀਦੀ ਹੈ। ਉਦੋਂ ਤੋਂ ਹੀ ਸਿੱਧੂ ਦੇ ਡੇਰੇ ਵਿੱਚ ਤਕਰਾਰ ਚੱਲ ਰਹੀ ਹੈ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੀ ਮੁੱਖ ਮੰਤਰੀ ਦੀ ਦੌੜ ਵਿੱਚ ਸਭ ਤੋਂ ਅੱਗੇ ਚੱਲ ਰਹੇ ਹਨ। ਫਿਲਹਾਲ ਮੁੱਖ ਮੰਤਰੀ ਦੇ ਨਾਂ ‘ਤੇ ਵਿਧਾਇਕਾਂ ਦੀ ਰਾਏ ਲਈ ਜਾ ਰਹੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਔਰਤ ਨਾਲ ਉਸਦੇ ਹੀ ਘਰ ਹੁੰਦਾ ਰਿਹਾ ਸਮੂਹਿਕ ਜਬਰ ਜਨਾਹ, ਜਾਣੋ ਪੂਰਾ ਮਾਮਲਾ
ਇਸੇ ਵਿਚਾਲੇ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਚੱਲ ਰਹੇ ਸੁਖਜਿੰਦਰ ਸਿੰਘ ਰੰਧਾਵਾ ਦਾ ਇੱਕ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਹਾਈਕਮਾਨ ਵੱਲੋਂ ਅਗਲੇ ਦੋ-ਤਿੰਨ ਘੰਟਿਆਂ ਵਿੱਚ ਨਵੇਂ ਮੁੱਖ ਮੰਤਰੀ ਦਾ ਐਲਾਨ ਕਰ ਦਿੱਤਾ ਜਾਵੇਗਾ।
ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਲਈ ਮੁੱਖ ਮੰਤਰੀ ਦਾ ਅਹੁਦਾ ਮਾਇਨੇ ਨਹੀਂ ਰੱਖਦਾ ਹੈ। ਉਨ੍ਹਾਂ ਕਿਹਾ ਕਿ ਮੈਂ ਸਿਰਫ ਕਾਂਗਰਸ ਦਾ ਵਰਕਰ ਬਣ ਕੇ ਹੀ ਖੁਸ਼ ਹਾਂ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੈਨੂੰ ਕਾਂਗਰਸ ਵੱਲੋਂ ਕੈਬਨਿਟ ਵਿੱਚ ਇੱਕ ਵਧੀਆ ਅਹੁਦਾ ਦਿੱਤਾ ਗਿਆ ਹੈ, ਜੋ ਕਿ ਮੇਰੇ ਲਈ ਕਾਫੀ ਹੈ ਅਤੇ ਮੈਨੂੰ ਹੋਰ ਕਿਸੇ ਵੀ ਅਹੁਦੇ ਦਾ ਲਾਲਚ ਨਹੀਂ ਹੈ।
ਇਹ ਵੀ ਪੜ੍ਹੋ : ਜਲੰਧਰ ਦਾ ਮਸ਼ਹੂਰ ਸ਼੍ਰੀ ਸਿੱਧ ਬਾਬਾ ਸੋਢਲ ਮੇਲਾ ਅੱਜ, ਵੱਡੀ ਗਿਣਤੀ ‘ਚ ਸ਼ਰਧਾਲੂ ਹੋ ਰਹੇ ਹਨ ਨਤਮਸਤਕ