ਪੰਜਾਬ ਦੀ ਸਿਆਸਤ ਵਿੱਚ ਤਖਤਾ ਪਲਟ ਹੋ ਚੁੱਕਿਆ ਹੈ। ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੀ ਇਸ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣਗੇ। ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਸੁਖਜਿੰਦਰ ਸਿੰਘ ਰੰਧਾਵਾ ਤੇ ਬ੍ਰਹਮ ਮਹਿੰਦਰਾ ਵੀ ਉੱਪ ਮੁੱਖ ਮੰਤਰੀ ਦੇ ਵਜੋਂ ਹਲਫ ਲੈਣਗੇ ।
ਇਹ ਵੀ ਪੜ੍ਹੋ: ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਚਰਨਜੀਤ ਚੰਨੀ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੀ ਅੱਜ ਸਵੇਰੇ ਚੰਡੀਗੜ੍ਹ ਏਅਰਪੋਰਟ ਪਹੁੰਚੇ ਸਨ, ਜਿੱਥੋਂ ਉਹ ਸ਼ਿਮਲਾ ਲਈ ਰਵਾਨਾ ਹੋਏ । ਉਨ੍ਹਾਂ ਦੇ ਚੰਡੀਗੜ੍ਹ ਆਉਣ ‘ਤੇ ਕਿਆਸ ਲਗਾਏ ਜਾ ਰਹੇ ਸਨ ਕਿ ਉਹ ਵੀ ਇਸ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋ ਸਕਦੇ ਹਨ, ਪਰ ਉਹ ਸੜਕ ਰਾਹੀਂ ਸ਼ਿਮਲਾ ਲਈ ਰਵਾਨਾ ਹੋਏ ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਚਰਨਜੀਤ ਚੰਨੀ ਪਰਿਵਾਰ ਸਮੇਤ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ।