ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਦਿਨ ਹੈ, ਸ਼ਨੀਵਾਰ ਨੂੰ ਹੋਏ ਤਖਤਾ ਪਲਟ ਤੋਂ ਬਾਅਦ ਅੱਜ ਸੂਬੇ ਨੂੰ ਇੱਕ ਨਵਾਂ CM ਮਿਲ ਗਿਆ ਹੈ। ਸੋਮਵਾਰ ਨੂੰ ਯਾਨੀ ਕਿ ਅੱਜ ਦਲਿਤ ਆਗੂ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ।
ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਇਹ ਇੱਕ ਵੱਡੀ ਤਬਦੀਲੀ ਆਈ ਹੈ। ਚਰਨਜੀਤ ਸਿੰਘ ਚੰਨੀ ਪੰਜਾਬ ਦੇ 16 ਵੇਂ ਮੁੱਖ ਮੰਤਰੀ ਹਨ, ਪਰ ਪਹਿਲੇ ਦਲਿਤ ਮੁੱਖ ਮੰਤਰੀ ਹਨ। ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਸੋਮਵਾਰ ਨੂੰ ਸਹੁੰ ਚੁੱਕੀ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਉਪ ਮੁੱਖ ਮੰਤਰੀ ਵੱਜੋਂ ਸਹੁੰ ਚੁੱਕੀ ਹੈ। ਇਨ੍ਹਾਂ ਤੋਂ ਇਲਾਵਾ ਓਪੀ ਸੋਨੀ ਨੇ ਵੀ ਸੋਮਵਾਰ ਨੂੰ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।
ਚਰਨਜੀਤ ਸਿੰਘ ਚੰਨੀ ਪੰਜਾਬ ਕਾਂਗਰਸ ਦੇ ਇੱਕ ਦਲਿਤ ਆਗੂ ਹਨ। ਉਹ ਪੰਜਾਬ ਸਰਕਾਰ ਵਿੱਚ ਫਿਲਹਾਲ ਰੁਜ਼ਗਾਰ ਮੰਤਰੀ ਸਨ। ਉਹ ਵਿਧਾਨ ਸਭ ਵਿੱਚ ਸੀਐਲਪੀ ਲੀਡਰ ਦੀ ਭੂਮਿਕਾ ਵੀ ਨਿਭਾ ਚੁੱਕੇ ਹਨ। ਚਰਨਜੀਤ ਸਿੰਘ ਚੰਨੀ ਚਮਕੌਰ ਤੋਂ ਕਾਂਗਰਸ ਦੇ ਵਿਧਾਇਕ ਹਨ। ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਵਾਉਣ ਅਤੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬਗਾਵਤ ਕਰਨ ਵਾਲਿਆਂ ਵਿੱਚ ਚੰਨੀ ਵੀ ਸਨ। ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਕਾਂਗਰਸ ਨੇ ਆਪਣਾ ਮੁੱਖ ਮੰਤਰੀ ਚਿਹਰਾ ਬਦਲ ਦਿੱਤਾ ਹੈ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਹੀ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਇਹ ਵੀ ਦੇਖੋ : ਵੱਡੀ ਖ਼ਬਰ: ਚਰਨਜੀਤ ਚੰਨੀ ਨੇ ਚੁੱਕੀ ਸਹੁੰ,ਬਣੇ ਪਹਿਲੇ ਦਲਿਤ CM, ਡਿਪਟੀ CM ਬਣੇ ਰੰਧਾਵਾ ਤੇ OP Soni