ਮੋਗਾ ਦੇ ਇਤਿਹਾਸਕ ਪਿੰਡ ਬਾਘਾਪੁਰਾਣਾ ਦੇ ਇਤਿਹਾਸਕ ਗੁਰਦੁਆਰਾ ਪੱਤੋ ਹੀਰਾ ਸਿੰਘ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂਸਰ ਸਾਹਿਬ ਵਿੱਚ ਵਿਸ਼ਵ ਦਾ ਪਹਿਲਾ ਗੁਰੂ ਗ੍ਰੰਥ ਸਾਹਿਬ ਬਾਗ ਸਥਾਪਿਤ ਕੀਤਾ ਗਿਆ ਹੈ। ਇਹ ਸ਼ਲਾਘਾਯੋਗ ਉਪਰਾਲਾ ਅਮਰੀਕਾ ਦੀ ਸੰਸਥਾ ਈਕੋ ਸਿੱਖ ਐਂਡ ਪੈਟਲਸ ਵੱਲੋਂ ਕੀਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਜਿਨ੍ਹਾਂ ਦਰਖਤਾਂ ਅਤੇ ਪੌਦਿਆਂ ਦਾ ਜ਼ਿਕਰ ਕੀਤਾ ਗਿਆ ਹੈ, ਉਨ੍ਹਾਂ ਸਾਰਿਆਂ ਨੂੰ ਇੱਥੇ ਲਾਇਆ ਗਿਆ ਹੈ ਅਤੇ ਉਨ੍ਹਾਂ ਦੇ ਨਾਮ ਉਨ੍ਹਾਂ ਦੇ ਸਾਹਮਣੇ ਲਿਖੇ ਗਏ ਹਨ ਅਤੇ ਗੁਰਬਾਣੀ ਦੀ ਪਵਿੱਤਰ ਬਾਣੀ ਪੱਥਰਾਂ ਉੱਤੇ ਉਕੇਰੀ ਗਈ ਹੈ। ਇਸ ਕਦਮ ਨਾਲ ਆਉਣ ਵਾਲੇ ਲੋਕਾਂ ਨੂੰ ਸਿੱਖਾਂ ਦੇ ਧਰਮ ਗ੍ਰੰਥਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮਿਲੇਗੀ, ਜਦੋਂ ਕਿ ਉਹ ਵਾਤਾਵਰਣ ਦੀ ਸੰਭਾਲ ਕਰਨ ਲਈ ਵੀ ਪ੍ਰੇਰਿਤ ਹੋਣਗੇ।
ਇਸ ਬਾਗ ਵਿੱਚ, ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਵਿੱਚ ਜ਼ਿਕਰ ਕੀਤੇ ਸਾਰੇ 58 ਪ੍ਰਕਾਰ ਦੇ ਪੌਦੇ ਮੌਜੂਦ ਹਨ। ਬੀਤੇ ਦਿਨ ਡੀਸੀ ਸੰਦੀਪ ਹੰਸ ਨੇ ਇਸ ਬਾਗ ਨੂੰ ਲੋਕ ਅਪਰਣ ਕੀਤਾ। ਉਨ੍ਹਾਂ ਕਿਹਾ ਕਿ ਨਾ ਸਿਰਫ ਪੰਜਾਬ ਲਈ, ਬਲਕਿ ਵਿਸ਼ਵ ਲਈ, ਇਹ ਬਾਗ ਧਰਮ ਨਾਲ ਜੁੜ ਕੇ ਵਾਤਾਵਰਣ ਨੂੰ ਸੁਧਾਰਨ ਦੀ ਪ੍ਰੇਰਣਾ ਦੇਵੇਗਾ। ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ, ਸ੍ਰੀ ਗੁਰੂ ਹਰਿ ਰਾਏ ਸਾਹਿਬ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਪਵਿੱਤਰ ਧਰਤੀ ਉੱਤੇ ਆਪਣੇ ਚਰਣ ਪਾਏ ਸਨ।
ਇਹ ਵੀ ਪੜ੍ਹੋ : ਖਰਾਬ ਮੌਸਮ ਕਰਕੇ ਨਵੇਂ CM ਚਰਨਜੀਤ ਚੰਨੀ ਦਾ ਅੰਮ੍ਰਿਤਸਰ ਦੌਰਾ ਰੱਦ, ਸ੍ਰੀ ਦਰਬਾਰ ਸਾਹਿਬ ਟੇਕਣਾ ਸੀ ਮੱਥਾ