ਬਟਾਲਾ : ਚਾਇਨਾ ਡੋਰ ਅਕਸਰ ਕਈ ਵੱਡੇ ਹਾਦਸਿਆਂ ਦਾ ਕਾਰਨ ਬਣਦੀ ਰਹੀ ਹੈ। ਇਸ ਕਰਕੇ ਇਸ ਜਾਨਲੇਵਾ ਡੋਰ ਨੂੰ ਵੇਚਣ ‘ਤੇ ਪਾਬੰਦੀ ਲਾਈ ਹੋਈ ਹੈ ਪਰ ਫਿਰ ਵੀ ਕੁਝ ਲੋਕ ਆਪਣੇ ਸੌੜੇ ਫਾਇਦਿਆਂ ਲਈ ਇਸ ਨੂੰ ਵੇਚਣ ਤੋਂ ਬਾਜ਼ ਨਹੀਂ ਆਉਂਦੇ।
ਹੁਣ ਤਿਉਹਾਰਾਂ ਦਾ ਸੀਜ਼ਨ ਨੇੜੇ ਆ ਰਿਹਾ ਹੈ ਅਤੇ ਚਾਇਨਾ ਡੋਰ ਵੇਚਣ ਵਾਲੇ ਦੁਕਾਨਦਾਰਾਂ ਨੇ ਨੇ ਆਪਣੇ ਕੋਲ ਸਟਾਕ ਜਮ੍ਹਾ ਕਰਨਾ ਵੀ ਸ਼ੁਰੂ ਕਰ ਦਿੱਤਾ ਹੈ। ਬਟਾਲਾ ਪੁਲਿਸ ਨੇ ਅਜਿਹੇ ਦੁਕਾਨਦਾਰਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਕਾਬੂ ਕੀਤਾ।
ਇਹ ਵੀ ਪੜ੍ਹੋ : ਸ੍ਰੀ ਫਤਿਹਗੜ੍ਹ ਸਾਹਿਬ : ਸੜਕ ਹਾਦਸੇ ‘ਚ ਗੰਭੀਰ ਜ਼ਖਮੀ ਹੋਏ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ
ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗਾਂਧੀ ਨਗਰ ਕੈਂਪ ਬਟਾਲਾ ਵਿਖੇ ਦੁਕਾਨਦਾਰ ਨੇ ਚਾਇਨਾ ਦਾ ਸਟਾਕ ਜਮ੍ਹਾ ਕੀਤਾ ਹੋਇਆ ਹੈ। ਪੁਲਿਸ ਨੇ ਇਸ ਦੁਕਾਨ ‘ਤੇ ਛਾਪਾ ਮਾਰਿਆ। ਇਸ ਦੌਰਾਨ ਦੁਕਾਨਦਾਰ ਰਮੇਸ਼ ਕੁਮਾਰ ਮੇਸ਼ੀ ਕੋਲੋਂ 250 ਦੇ ਕਰੀਬ ਚਾਈਨਾ ਡੋਰ ਦੇ ਗੱਟੂ ਫੜੇ ਗਏ। ਪੁਲਿਸ ਨੇ ਦੁਕਾਨਦਾਰ ਨੂੰ ਗ੍ਰਿਫਤਾਰ ਕਰਕੇ ਗੱਟੂਆਂ ਨੂੰ ਕਬਜ਼ੇ ਵਿੱਚ ਲੈ ਲਿਆ। ਦੁਕਾਨਦਾਰ ਉਤੇ FIR 190 ਧਾਰਾ 188 IPC ਤਹਿਤ ਪਰਚਾ ਦਰਜ ਕੀਤਾ ਗਿਆ।
ਪੁਲਿਸ ਦਾ ਕਹਿਣਾ ਹੈ ਕਿ ਇਸ ਡੋਰ ‘ਤੇ ਸਾਫ ਲਿਖਿਆ ਹੋਇਆ ਹੈ ਕਿ ਇਹ ਇਹ ਪਤੰਗਾਂ ਉਡਾਉਣ ਵਾਸਤੇ ਨਹੀਂ ਹੈ ਪਰ ਫਿਰ ਵੀ ਕੁਝ ਲੋਕ ਆਪਣੇ ਫਾਇਦੇ ਲਈ ਇਸ ਨੂੰ ਵੇਚਣ ਤੋਂ ਬਾਜ਼ ਨਹੀਂ ਆਉਂਦੇ। ਇਹ ਡੋਰ ਕਈ ਵੱਡੇ ਹਾਦਸਿਆਂ ਦਾ ਕਾਰਨ ਬਣ ਸਕਦੀ ਹੈ।