ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ ਵਫ਼ਦ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਿਆ ਤੇ ਐਨਐਚ ‘ਤੇ ਐਕਵਾਇਰ ਕੀਤੀ ਜ਼ਮੀਨ ਦਾ ਮੁੱਦਾ ਚੁੱਕਿਆ। ਸੁਖਬੀਰ ਬਾਦਲ ਨੇ ਕਿਹਾ ਕਿ ਕਿਸਾਨ ਪਿਛਲੇ 7-8 ਮਹੀਨਿਆਂ ਤੋਂ ਵਿਰੋਧ ਕਰ ਰਹੇ ਹਨ ਕਿ ਉਨ੍ਹਾਂ ਦੀ ਜ਼ਮੀਨ ਐਕੁਆਇਰ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਮੁਆਵਜ਼ਾ ਬਹੁਤ ਘੱਟ ਦਿੱਤਾ ਜਾ ਰਿਹਾ ਹੈ। ਇਸ ਲਈ ਅਸੀਂ ਪੰਜਾਬ ਦੇ ਰਾਜਪਾਲ ਨੂੰ ਮਿਲੇ ਅਤੇ ਉਨ੍ਹਾਂ ਤੋਂ ਮੰਗ ਕੀਤੀ ਕਿ ਰਾਜ ਦੇ ਕਿਸਾਨਾਂ ਨਾਲ ਇਨਸਾਫ ਕੀਤਾ ਜਾਵੇ।
ਇਸ ਮੌਕੇ ਸੁਖਬੀਰ ਬਾਦਲ, ਐਨਕੇ ਸ਼ਰਮਾ, ਤੋਤਾ ਸਿੰਘ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਦਲਜੀਤ ਸਿੰਘ ਚੀਮਾ ਮੌਕੇ ‘ਤੇ ਮੌਜੂਦ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਜੋ ਕੁਝ ਮਹੀਨੇ ਪਹਿਲਾਂ ਤੋਂ ਸੰਘਰਸ਼ ਕਰ ਰਹੇ ਹਨ ਕਿ ਜਿਹੜੀ ਜ਼ਮੀਨ ਸੜਕਾਂ ਬਣਾਉਣ ਲਈ ਜਾ ਰਹੀ ਹੈ, ਉਸ ਦੀ ਕੀਮਤ ਨਹੀਂ ਮਿਲ ਰਹੀ ਅਤੇ ਉਸਨੂੰ ਬਿਲਕੁਲ ਨਾਮਾਤਰ ਕੀਮਤ ਦਿੱਤੀ ਜਾ ਰਹੀ ਹੈ ਅਤੇ ਪ੍ਰਕਾਸ਼ ਦੀ ਬਾਦਲ ਦੇ ਮੁੱਖ ਮੰਤਰੀ ਦੇ ਸਮੇਂ ਦਿੱਤੀ ਗਈ ਕੀਮਤ ਦੇ ਅਨੁਸਾਰ, ਮੁਸ਼ਕਿਲ ਨਾਲ 30% ਕੀਮਤ ਦਿੱਤੀ ਜਾ ਰਹੀ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਰਾਜ ਸਰਕਾਰ ਕਿਸਾਨਾਂ ਦੀ ਨਹੀਂ ਸੁਣ ਰਹੀ ਅਤੇ ਕਿਸਾਨ ਇਨਸਾਫ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅਸੀਂ 25 ਹਜ਼ਾਰ ਏਕੜ ਜ਼ਮੀਨ ਦੀ ਗੱਲ ਕਰੀਏ ਤਾਂ ਫਿਰ 25 ਹਜ਼ਾਰ ਕਰੋੜ ਘੱਟ ਦਿੱਤੇ ਜਾ ਰਹੇ ਹਨ।
ਕਿਸਾਨ ਪਹਿਲਾਂ ਤੋਂ ਸੰਘਰਸ਼ ਕਰ ਰਿਹਾ ਹੈ ਕਿ ਸਾਡੀ ਜ਼ਮੀਨ ਨੂੰ ਇਸ ਤਰ੍ਹਾਂ ਨਾ ਲਓ, ਜਿਸ ਤੋਂ ਬਾਅਦ ਹੁਣ ਅਕਾਲੀ ਦਲ ਉਨ੍ਹਾਂ ਨਾਲ ਸਮਰਥਨ ਕਰ ਰਿਹਾ ਹੈ। ਇਸੇ ਦੇ ਵਿਰੋਧ ਵਿੱਚ ਟਰੈਕਟਰ 29 ਸਤੰਬਰ ਨੂੰ ਟਰੈਕਟਰ ਮਾਰਚ ਕੱਢਿਆ ਜਾਵੇਗਾ। ਜੇ ਕਾਂਗਰਸ ਸਰਕਾਰ ਕਿਸਾਨਾਂ ਦੀ ਆਵਾਜ਼ ਨਹੀਂ ਸੁਣਦੀ ਤਾਂ ਫਿਰ ਵੀ ਅਕਾਲੀ ਦਲ ਸਰਕਾਰ ਬਣਨ ‘ਤੇ ਮੁਆਵਜ਼ਾ ਦੇਵੇਗੀ। ਸੁਖਬੀਰ ਬਾਦਲ ਨੇ ਕਿਹਾ ਕਿ ਜਿਸ ਤਰ੍ਹਾਂ ਚੰਨੀ ਸਾਰੇ ਵਾਅਦੇ ਪੂਰੇ ਕਰਨ ਲਈ ਕਹਿ ਰਿਹਾ ਹੈ ਪਰ ਮੰਤਰੀ ਮੰਡਲ ਅਜੇ ਬਣਨਾ ਬਾਕੀ ਹੈ। ਪੰਜਾਬ ਦਾ ਮੰਤਰੀ ਮੰਡਲ ਬਣਨਾ ਹੈ ਪਰ ਗਾਂਧੀ ਪਰਿਵਾਰ ਦੇ ਸਾਹਮਣੇ ਦਿੱਲੀ ਵਿੱਚ ਹੱਥ ਜੋੜੇ ਜਾ ਰਹੇ ਹਨ। ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਬਣਨ ਸਮੇਂ ਮੈਂ ਚੰਨੀ ਨੂੰ ਵਧਾਈ ਦਿੱਤੀ ਸੀ ਤੇ ਕਿਹਾ ਸੀ ਕਿ cm ਦਾ ਅਹੁਦਾ ਬਹੁਤ ਜ਼ਿੰਮੇਵਾਰੀ ਵਾਲਾ ਹੈ ਤੇ ਇਸ ਨੂੰ ਗੰਭੀਰਤਾ ਨਾਲ ਲੈਣ। ਉਨ੍ਹਾਂ ਕਿਹਾ ਕਿ ਫੈਸਲੇ ਨਵਜੋਤ ਸਿੱਧੂ ਲੈ ਰਹੇ ਹਨ। ਮੁੱਖ ਮੰਤਰੀ ਦਾ ਕੰਮ ਸਿੱਧੂ ਕਰ ਰਹੇ ਹਨ ਜਾਂ ਅਜਿਹੇ ਵਿਚ ਜੇਕਰ ਸੀ. ਐੱਮ. ਦਾ ਅਹੁਦਾ ਹੇਠਾਂ ਕਰੋਗੇ ਤਾਂ ਗਲਤ ਸੰਦੇਸ਼ ਜਾਂਦਾ ਹੈ।
ਇਹ ਵੀ ਪੜ੍ਹੋ : CM ਚੰਨੀ ਦਾ ਕਿਹਾ- ‘ਮੇਰੀ ਸੁਰੱਖਿਆ ‘ਚ ਹੋਣੀ ਚਾਹੀਦੀ ਹੈ ਕਟੌਤੀ, ਮੇਰੇ ਆਪਣੇ ਪੰਜਾਬੀ ਮੈਨੂੰ ਕੀ ਨੁਕਸਾਨ ਪਹੁੰਚਾ ਸਕਦੇ ਨੇ’
ਨਵਜੋਤ ਸਿੱਧੂ ਜਿਵੇਂ ਸੁਖਬੀਰ ਬਾਦਲ ਨੂੰ ਗ੍ਰਿਫਤਾਰ ਕਰਨ ਦੀ ਗੱਲ ਕਰ ਰਹੇ ਹਨ ਤਾਂ ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਪੁੱਛਿਆ ਜਾ ਰਿਹਾ ਹੈ ਕਿ ਕੀ ਤੁਸੀਂ 20 ਦਿਨਾਂ ਦੇ ਵਿਚ-ਵਿਚ ਅਕਾਲੀਆਂ ਨੂੰ ਅੰਦਰ ਕਰੋਗੇ? ਜਦੋਂ ਕਿ ਲੋਕ ਅਤੇ ਸਮਾਜਕ ਕੰਮ ਨਹੀਂ ਕੀਤੇ ਜਾ ਰਹੇ ਹਨ। ਬਾਦਲ ਨੇ ਕਿਹਾ ਕਿ ਅਕਾਲੀ ਦਲ ਜੇਲ੍ਹ ਜਾਣ ਤੋਂ ਨਹੀਂ ਡਰਦੇ ਅਸੀਂ ਸੰਘਰਸ਼ ਜਾਰੀ ਰੱਖਾਂਗੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦਾ ਇਰਾਦਾ ਸ਼ਾਂਤੀ ਅਤੇ ਵਿਕਾਸ ਲਿਆਉਣਾ ਨਹੀਂ, ਬਲਕਿ ਨਿੱਜੀ ਦੁਸ਼ਮਣੀ ਕੱਢਣਾ ਹੈ।