ਰੂਪਨਗਰ : ਪੰਜਾਬ ਦੇ ਮੁੱਖ ਮੰਤਰੀ ਬਦਲੇ ਜਾਣ ਤੋਂ ਬਾਅਦ ਵੀ ਕਾਂਗਰਸ ਵਿਰੁੱਧ ਲੋਕਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਅਧਿਆਪਕ ਵਰਗ ਪਿਛਲੇ ਕਾਫੀ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ ਰਿਹਾ ਹੈ ਤੇ ਉਨ੍ਹਾਂ ਵੱਲੋਂ ਲਗਾਤਾਰ ਰੈਗੂਲਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਪੰਜਾਬ ਦੇ ਅਸਥਾਈ ਅਧਿਆਪਕਾਂ ਨੇ ਆਪਣੀਆਂ ਮੰਗਾਂ ਮਨਵਾਉਣ ਲਈ ਇੱਥੇ ਸਤਲੁਜ ਦਰਿਆ ਦੇ ਹੈੱਡਵਰਕਸ ਪੁਲ ਦੇ ਉਪਰ ਗੇਟ ਖੋਲ੍ਹਣ ਲਈ ਰੇਲਿੰਗ ‘ਤੇ ਚੜ੍ਹ ਗਿਆ ਹੈ। ਪ੍ਰਦਰਸ਼ਨਕਾਰੀਆਂ ਵਿੱਚ ਅਸਥਾਈ ਅਧਿਆਪਕਾਂ ਦੀਆਂ ਪੰਜ ਸ਼੍ਰੇਣੀਆਂ ਸ਼ਾਮਲ ਹਨ। ਆਰਜ਼ੀ ਅਧਿਆਪਕਾਂ ਦੀ ਸੂਬਾ ਕਮੇਟੀ ਦੀ ਕਨਵੀਨਰ ਵੀਰਪਾਲ ਕੌਰ ਨੇ ਦੱਸਿਆ ਕਿ ਪਿਛਲੇ 105 ਦਿਨਾਂ ਤੋਂ ਮੋਹਾਲੀ ਵਿੱਚ ਧਰਨਾ ਦੇ ਕੇ ਆਰਜ਼ੀ ਅਧਿਆਪਕਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਪੰਜਾਬ ਵਿੱਚ ਮੁੱਖ ਮੰਤਰੀ ਬਦਲਣ ਤੋਂ ਬਾਅਦ ਉਨ੍ਹਾਂ ਨੇ ਜ਼ਿਲ੍ਹਾ ਰੂਪਨਗਰ ਵੱਲ ਆਪਣਾ ਰੁਖ ਕਰ ਲਿਆ ਹੈ।
ਇਹ ਵੀ ਪੜ੍ਹੋ :
ਮੰਦਭਾਗੀ ਖਬਰ: ਸਿੰਘੂ ਬਾਰਡਰ ਜਾ ਰਹੇ ਕਿਸਾਨਾਂ ਦੇ ਕਾਫਲੇ ਨਾਲ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਕਿਸਾਨ ਦੀ ਹੋਈ ਮੌਤ
ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਕਿਹਾ ਕਿ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚਾਰਜ ਸੰਭਾਲਦਿਆਂ ਹੀ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਸੀ, ਪਰ ਅਜੇ ਤੱਕ ਕੋਈ ਹਾਂ -ਪੱਖੀ ਕਾਰਵਾਈ ਨਹੀਂ ਕੀਤੀ ਗਈ। ਪੰਜਾਬ ਵਿੱਚ 13,000 ਅਸਥਾਈ ਅਧਿਆਪਕ ਹਨ, ਜੋ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਤਾਂ ਉਹ ਖੁਦਕੁਸ਼ੀ ਕਰਨ ਦਾ ਕਦਮ ਚੁੱਕਣ ਲਈ ਮਜਬੂਰ ਹੋਣਗੇ।
ਅਧਿਆਪਕ ਯੂਨੀਅਨ ਦੇ ਨੁਮਾਇੰਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੀਏ ਨੂੰ ਮਿਲਣ ਲਈ ਮੁੱਖ ਮੰਤਰੀ ਦੀ ਨਿੱਜੀ ਰਿਹਾਇਸ਼ ‘ਤੇ ਗਏ ਸਨ। ਵਾਪਸ ਆਉਣ ਤੋਂ ਬਾਅਦ, ਉਨ੍ਹਾਂ ਨੇ ਬਾਕੀ ਅਧਿਆਪਕਾਂ ਨੂੰ ਕਿਹਾ ਕਿ ਉੱਚ ਅਧਿਕਾਰੀਆਂ ਨਾਲ ਸੋਮਵਾਰ ਨੂੰ ਮੀਟਿੰਗ ਕੀਤੀ ਜਾਵੇਗੀ। ਪਰ ਪ੍ਰਦਰਸ਼ਨਕਾਰੀ ਲਿਖਤੀ ਰੂਪ ਵਿੱਚ ਮੀਟਿੰਗ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ :ਪੰਜਾਬ ‘ਚ ਨਵੇਂ ਮੰਤਰੀ 4.30 ਵਜੇ ਚੁੱਕਣਗੇ ਸਹੁੰ- ਕੁਲਜੀਤ ਨਾਗਰਾ ਹੋਏ ਬਾਹਰ, ਫਾਈਨਲ ਲਿਸਟ ‘ਚ ਇਹ ਮੰਤਰੀ ਸ਼ਾਮਲ