ਕੇਂਦਰ ਦੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਭਾਰਤ ਬੰਦ ਦੇ ਸੱਦੇ ਦੇ ਚੱਲਦਿਆਂ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਅੱਜ ਸਵੇਰ ਤੋਂ ਹੀ ਸੜਕਾਂ ਤੇ ਰੇਲ ਆਵਾਜਾਈ ਰੋਕੀ ਗਈ ਹੈ। ਭਾਰਤ ਬੰਦ ਦੌਰਾਨ ਕਿਸਾਨਾਂ ਵੱਲੋਂ ਕੇਵਲ ਐਮਰਜੈਂਸੀ ਸੇਵਾਵਾਂ ਨੂੰ ਹੀ ਛੋਟ ਦਿੱਤੀ ਗਈ ਹੈ।
ਇਸੇ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨਾਂ ਦਾ ਸਮਰਥਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਕੇਂਦਰ ਤੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਇਸ ਸਬੰਧੀ ਉਨ੍ਹਾਂ ਨੇ ਟਵਿੱਟਰ ‘ਤੇ ਟਵੀਟ ਕਰਦਿਆਂ ਕਿਹਾ ਕਿ ਮੈਂ ਕਿਸਾਨਾਂ ਦੇ ਨਾਲ ਖੜ੍ਹਾ ਹਾਂ ਅਤੇ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਤਿੰਨੋਂ ਕਿਸਾਨ ਵਿਰੋਧੀ ਕਾਨੂੰਨ ਰੱਦ ਕੀਤੇ ਜਾਣ। ਸਾਡੇ ਕਿਸਾਨ ਇੱਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਅਧਿਕਾਰਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਹੁਣ ਸਮਾਂ ਆ ਗਿਆ ਹੈ ਕਿ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ। ਮੈਂ ਕਿਸਾਨਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਨ ਦੀ ਬੇਨਤੀ ਕਰਦਾ ਹਾਂ।”
ਇਹ ਵੀ ਪੜ੍ਹੋ: ਭਾਰਤ ਬੰਦ : ਪੰਜਾਬ ਵਿੱਚ ਕਿਸਾਨਾਂ ਦੀ ਹੜਤਾਲ ਸ਼ੁਰੂ, ਖੰਨਾ ਵਿੱਚ ਕੌਮੀ ਮਾਰਗ ‘ਤੇ ਲੱਗੇ ਟੈਂਟ
ਦੱਸ ਦੇਈਏ ਕਿ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ ‘ਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਭਾਰਤ ਬੰਦ ਸੱਦਾ ਦਿੱਤਾ ਗਿਆ ਹੈ। ਇਸ ਵਿੱਚ ਕਿਸਾਨ ਸੰਗਠਨ ਚਾਹੁੰਦੇ ਹਨ ਕਿ ਸਰਕਾਰ ਇਨ੍ਹਾਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਵੇ।