ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਦੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ । ਕਿਸਾਨ ਸੰਗਠਨਾਂ ਵੱਲੋਂ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ।
ਭਾਰਤ ਬੰਦ ਦੇ ਸੱਦੇ ‘ਤੇ ਕਿਸਾਨਾਂ ਨੇ ਦਿੱਲੀ ਨੂੰ ਆਪਣੀ ਤਾਕਤ ਦਿਖਾ ਦਿੱਤੀ ਹੈ। ਭਾਰਤ ਬੰਦ ਕਾਰਨ ਦਿੱਲੀ, ਯੂਪੀ ਅਤੇ ਉਸਦੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਜਾਮ ਦੀ ਸਥਿਤੀ ਬਣੀ ਹੋਈ ਹੈ ।
ਇਹ ਵੀ ਪੜ੍ਹੋ: ਭਾਰਤ ਬੰਦ : ਪੰਜਾਬ ਵਿੱਚ ਕਿਸਾਨਾਂ ਦੀ ਹੜਤਾਲ ਸ਼ੁਰੂ, ਖੰਨਾ ਵਿੱਚ ਕੌਮੀ ਮਾਰਗ ‘ਤੇ ਲੱਗੇ ਟੈਂਟ
ਇਸੇ ਵਿਚਾਲੇ ਦਿੱਲੀ-ਗੁਰੂਗ੍ਰਾਮ ਤੋਂ ਇੱਕ ਹੈਰਾਨ ਕਰਨ ਵਾਲੀ ਤਸਵੀਰ ਸਾਹਮਣੇ ਆਈ ਹੈ। ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਗੁਰੂਗ੍ਰਾਮ ਹਾਈਵੇ ‘ਤੇ ਕਈ ਕਿਲੋਮੀਟਰ ਤੱਕ ਗੱਡੀਆਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਗਾਜ਼ੀਪੁਰ ਬਾਰਡਰ ਵੀ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਨੋਇਡਾ ਟ੍ਰੈਫਿਕ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਬੰਦ ਦੇ ਮੱਦੇਨਜ਼ਰ ਦਿੱਲੀ-ਗਾਜ਼ੀਪੁਰ ਵਾਲੇ ਪਾਸੇ ਅਤੇ ਆਉਣ ਵਾਲੇ ਦੋਹਾਂ ਮਾਰਗਾਂ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ । ਇਸ ਤੋਂ ਇਲਾਵਾ ਟ੍ਰੈਫ਼ਿਕ ਪੁਲਿਸ ਵੱਲੋਂ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ, ਜਿਸ ‘ਤੇ ਲੋਕ ਕਾਲ ਕਰ ਕੇ ਮਦਦ ਲੈ ਸਕਦੇ ਹਨ।