ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਦੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ । ਕਿਸਾਨ ਸੰਗਠਨਾਂ ਵੱਲੋਂ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਭਾਰਤ ਬੰਦ ਦੇ ਸੱਦੇ ‘ਤੇ ਕਿਸਾਨਾਂ ਨੇ ਦਿੱਲੀ ਨੂੰ ਆਪਣੀ ਤਾਕਤ ਦਿਖਾ ਦਿੱਤੀ ਹੈ।
ਭਾਰਤ ਬੰਦ ਕਾਰਨ ਦਿੱਲੀ, ਯੂਪੀ ਅਤੇ ਉਸਦੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਜਾਮ ਦੇਖਣ ਨੂੰ ਮਿਲ ਰਿਹਾ ਹੈ। ਸੜਕਾਂ ‘ਤੇ ਲੱਗੇ ਲੰਬੇ ਜਾਮ ਨੂੰ ਲੈ ਕੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ, ਪਰ ਉਨ੍ਹਾਂ ਨੇ ਸਾਡੀ ਗੱਲ ’ਤੇ ਧਿਆਨ ਨਹੀਂ ਦਿੱਤਾ।
ਇਹ ਵੀ ਪੜ੍ਹੋ: ਭਾਰਤ ਬੰਦ : ਪੰਜਾਬ ਵਿੱਚ ਕਿਸਾਨਾਂ ਦੀ ਹੜਤਾਲ ਸ਼ੁਰੂ, ਖੰਨਾ ਵਿੱਚ ਕੌਮੀ ਮਾਰਗ ‘ਤੇ ਲੱਗੇ ਟੈਂਟ
ਇਸ ਤੋਂ ਇਲਾਵਾ ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ,”ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਰਤ ਬੰਦ ਨੂੰ ਬੇਮਿਸਾਲ ਸਮਰਥਨ ਮਿਲ ਰਿਹਾ ਹੈ। ਨਾਗਰਿਕਾਂ ਨੂੰ ਹੋ ਰਹੀਆਂ ਪਰੇਸ਼ਾਨੀਆਂ ਲਈ ਅਸੀਂ ਮੁਆਫ਼ੀ ਚਾਹੁੰਦੇ ਹਾਂ ਪਰ ਕਿਸਾਨ ਵੀ 10 ਮਹੀਨਿਆਂ ਤੋਂ ਕਈ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ।”
ਇਸ ਤੋਂ ਇਲਾਵਾ ਰਾਕੇਸ਼ ਟਿਕੈਤ ਵੱਲੋਂ ਵਿਰੋਧੀਆਂ ‘ਤੇ ਨਿਸ਼ਾਨਾ ਸਾਧਿਆ ਗਿਆ ਹੈ। ਉਨ੍ਹਾਂ ਨੇ ਵਿਰੋਧੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ,”ਮੁੱਠੀ ਭਰ ਕਿਸਾਨ, ਕੁਝ ਰਾਜਾਂ ਦਾ ਅੰਦੋਲਨ ਦੱਸਣ ਵਾਲੇ ਅੱਖਾਂ ਖੋਲ੍ਹ ਕੇ ਦੇਖ ਲੈਣ ਕਿ ਕਿਸਾਨਾਂ ਦੇ ਸੱਦੇ ’ਤੇ ਅੱਜ ਪੂਰਾ ਦੇਸ਼ ਭਾਰਤ ਬੰਦ ਦਾ ਸਮਰਥਨ ਕਰ ਰਿਹਾ ਹੈ । ਬਿਨ੍ਹਾਂ ਕਿਸੇ ਦਬਾਅ ਅਤੇ ਹਿੰਸਾ ਤੋਂ ਇਤਿਹਾਸਕ #BharatBand ਜਾਰੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਅਤੇ MSP ਦੀ ਗਰੰਟੀ ਤੋਂ ਬਿਨ੍ਹਾਂ ਉਨ੍ਹਾਂ ਦੀ ਘਰ ਵਾਪਸੀ ਨਹੀਂ ਹੋਵੇਗੀ।