ਅੱਜ ਦੇਸ਼ ਭਰ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 114ਵਾਂ ਜਨਮ ਦਿਨ ਮਨਾਇਆ ਜਾ ਰਿਹਾ ਹੈ । ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਰਧਾਂਜਲੀ ਦਿੰਦਿਆਂ ਦੇਸ਼ ਵਾਸੀਆਂ ਨੂੰ ਇੱਕ ਸੁਨੇਹਾ ਦਿੱਤਾ ਹੈ। ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ।
ਦਰਅਸਲ, ਮੁੱਖ ਮੰਤਰੀ ਚੰਨੀ ਨੇ ਇੱਕ ਟਵੀਟ ਕਰਕੇ ਸ. ਭਗਤ ਸਿੰਘ ਨੂੰ ਜਨਮਦਿਨ ਮੌਕੇ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ, ‘ਸ਼ਹੀਦ ਭਗਤ ਸਿੰਘ ਹਰ ਭਾਰਤੀ ਦੀ ਰੂਹ ਵਿੱਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿੱਚ ਦੇਸ਼ ਤੇ ਆਪਣੇ ਲੋਕਾਂ ਲਈ ਸੋਚਣਾ ਅਤੇ ਉਹਨਾਂ ਦੀ ਆਜ਼ਾਦੀ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦੇਣਾ।”
ਇਸ ਤੋਂ ਅੱਗੇ ਉਨ੍ਹਾਂ ਲਿਖਿਆ, ‘ਇਹ ਹਿੰਮਤ ਤੇ ਜਜ਼ਬਾ ਕਿਸੇ ਵਿਰਲੇ ਵਿੱਚ ਹੀ ਹੁੰਦਾ ਹੈ। ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮਦਿਨ ਮੌਕੇ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੀ ਸੋਚ ‘ਤੇ ਪਹਿਰਾ ਦੇਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ।’
ਇਹ ਵੀ ਪੜ੍ਹੋ: CM ਚੰਨੀ ਨੇ VVIP ਦੀ ਸੁਰੱਖਿਆ ‘ਚ ਕਟੌਤੀ ਦੇ ਦਿੱਤੇ ਨਿਰਦੇਸ਼
ਦੱਸ ਦੇਈਏ ਕਿ ਸ.ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਲਾਇਲਪੁਰ ਜ਼ਿਲ੍ਹੇ ਦੇ ਪਿੰਡ ਬੰਗਾ ਵਿੱਚ ਹੋਇਆ ਸੀ । ਹਾਲਾਂਕਿ ਉਹਨਾਂ ਦਾ ਜੱਦੀ ਘਰ ਪੰਜਾਬ ਦੇ ਨਵਾਂ ਸ਼ਹਿਰ ਜ਼ਿਲ੍ਹੇ ਦੇ ਖਟਕੜ ਕਲਾਂ ਪਿੰਡ ਵਿੱਚ ਸਥਿਤ ਹੈ।