Kiranjit Singh Mitha news: ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਪੰਜਾਬ ਐਗਰੋ ਦੇ ਡਾਇਰੈਕਟਰ ਕਰਨਜੀਤ ਸਿੰਘ ਮਿੱਠਾ ਨੇ ਡਾਇਰੈਕਟਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਅਸਤੀਫਾ ਦੇਣ ਤੋਂ ਬਾਅਦ ਗੁਲਜ਼ਾਰ ਇੰਦਰ ਚਾਹਲ, ਰਜ਼ੀਆ ਸੁਲਤਾਨਾ ਤੇ ਯੋਗਿੰਦਰ ਢੀਂਗਰਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸਿੱਧੂ ਦੇ ਅਸਤੀਫੇ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਪੰਜਾਬ ਦੀ ਕਾਂਗਰਸ ਦੀ ਸਿਆਸਤ ਵਿਚ ਭੂਚਾਲ ਆ ਗਿਆ ਹੈ। ਪਰ ਇਹ ਵੀ ਖਬਰ ਸਾਹਮਣੇ ਆਈ ਹੈ ਕਿ ਹਾਈਕਮਾਂਡ ਵੱਲੋਂ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ਕੀਤਾ ਗਿਆ ਹੈ ।
ਨਵਜੋਤ ਸਿੱਧੂ ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਵਿਚ ਸਿਆਸੀ ਭੂਚਾਲ ਆ ਗਿਆ ਹੈ। ਇੱਕ ਪਾਸੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚ ਗਏ ਹਨ ਤੇ ਦੂਜੇ ਪਾਸੇ ਸਿੱਧੂ ਦੇ ਅਸਤੀਫੇ ਤੋਂ ਬਾਅਦ CM ਚੰਨੀ ਨੇ ਕਾਂਗਰਸੀ ਵਿਧਾਇਕਾਂ ਦੀ ਹੰਗਾਮੀ ਮੀਟਿੰਗ ਸੱਦੀ ਹੈ।
ਪੰਜਾਬ ਵਿੱਚ ਨਵਜੋਤ ਸਿੰਘ ਸਿੱਧੂ ਨੇ ਅਚਾਨਕ ਕਾਂਗਰਸ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਕੱਲ੍ਹ ਤੱਕ ਸਿੱਧੂ 2022 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸੱਤਾ ਹਾਸਲ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਸਨ। ਅੱਜ ਅਚਾਨਕ ਕੁਰਸੀ ਛੱਡ ਦਿੱਤੀ। ਦਰਅਸਲ ਸਿੱਧੂ ਦਾ ਅਸਤੀਫਾ ਅਚਾਨਕ ਨਹੀਂ ਹੈ। ਜਿਵੇਂ ਹੀ ਕੈਪਟਨ ਕੁਰਸੀ ਤੋਂ ਉਤਰਿਆ ਸਕ੍ਰਿਪਟ ਤਿਆਰ ਸੀ। ਸਿੱਧੂ ਅਸਲ ਵਿੱਚ ਕਾਂਗਰਸ ਨੂੰ ਕੈਪਟਨ ਵਾਂਗ ਚਲਾਉਣਾ ਚਾਹੁੰਦੇ ਸਨ। ਉਹ ਸੰਗਠਨ ਤੋਂ ਲੈ ਕੇ ਸਰਕਾਰ ਤੱਕ ਹਰ ਚੀਜ਼ ਆਪਣੇ ਅਧੀਨ ਚਾਹੁੰਦੇ ਸਨ ਪਰ ਅਜਿਹਾ ਨਹੀਂ ਹੋਇਆ ਅਤੇ ਸਿੱਧੂ ਨੂੰ ਸਥਾਨਕ ਨੇਤਾਵਾਂ ਤੋਂ ਹਾਈ ਕਮਾਂਡ ਦੀ ਚੁਣੌਤੀ ਵਿੱਚੋਂ ਲੰਘਣਾ ਪਿਆ। ਇਸ ਕਾਰਨ ਸਿੱਧੂ ਨੇ ਕਰੀਬ ਢਾਈ ਮਹੀਨਿਆਂ ਵਿੱਚ ਕੁਰਸੀ ਛੱਡ ਦਿੱਤੀ।