ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਇਆ ਕਲੇਸ਼ ਹੁਣ ਖਤਮ ਹੋਣ ਦੀ ਬਜਾਏ ਹੋਰ ਵੱਧਦਾ ਜਾ ਰਿਹਾ ਹੈ। ਉੱਥੇ ਹੀ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਵੀ ਹੁਣ ਆਪਣੀ ਹੀ ਪਾਰਟੀ ਦੇ ਆਗੂਆਂ ਦੇ ਨਿਸ਼ਾਨੇ ਤੇ ਆ ਗਏ ਹਨ।
ਕਾਂਗਰਸੀ ਨੇਤਾ ਮਨੀਸ਼ ਤਿਵਾੜੀ ਨੇ ਇਸ਼ਾਰਿਆਂ ‘ਚ ਸਿੱਧੂ ‘ਤੇ ਵੱਡਾ ਹਮਲਾ ਕੀਤਾ ਹੈ। ਤਿਵਾੜੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਸ਼ੁਰੂ ਹੋਏ ਵਿਵਾਦ ਨਾਲ ਸਭ ਤੋਂ ਵੱਧ ਪਾਕਿਸਤਾਨ ਖੁਸ਼ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਗੱਲ ਸੱਚ ਸਾਬਿਤ ਹੋ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਮਨੀਸ਼ ਤਿਵਾੜੀ ਨੂੰ ਕੈਪਟਨ ਧੜੇ ਦਾ ਲੀਡਰ ਮੰਨਿਆ ਜਾਂਦਾ ਹੈ।
ਸਿੱਧੂ ‘ਤੇ ਨਿਸ਼ਾਨਾ ਸਾਧਦੇ ਹੋਏ ਮਨੀਸ਼ ਤਿਵਾੜੀ ਨੇ ਕਿਹਾ, “ਪਿਛਲੇ ਕੁੱਝ ਦਿਨਾਂ ਵਿੱਚ ਪੰਜਾਬ ਵਿੱਚ ਜੋ ਵੀ ਹੋਇਆ, ਉਹ ਮੰਦਭਾਗਾ ਸੀ। ਜੇ ਕੋਈ ਪੰਜਾਬ ਦੀ ਅਸਥਿਰਤਾ ਤੋਂ ਖੁਸ਼ ਹੈ, ਤਾਂ ਉਹ ਪਾਕਿਸਤਾਨ ਹੈ। ਉਹ ਮਹਿਸੂਸ ਕਰਦੇ ਹਨ ਕਿ ਜੇਕਰ ਪੰਜਾਬ ਵਿੱਚ ਰਾਜਨੀਤਕ ਅਸਥਿਰਤਾ ਵੱਧਦੀ ਹੈ, ਤਾਂ ਉਨ੍ਹਾਂ ਨੂੰ ਆਪਣੀਆਂ ਕਾਲੀਆਂ ਯੋਜਨਾਵਾਂ ਨੂੰ ਪੂਰਾ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ।”