ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਕੇ ਉਨ੍ਹਾਂ ਦੀ ਰਿਹਾਇਸ਼ ਤੋਂ ਨਿਕਲੇ ਗਏ। ਉਨ੍ਹਾਂ ਦੱਸਿਆ ਕਿ ਕੈਪਟਨ ਤੇ ਅਮਿਤ ਸ਼ਾਹ ਵਿਚਾਲੇ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੀ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਫਸਲਾਂ ਨੂੰ ਵਿਭਿੰਨਤਾ ਦੇਣ ਵਿੱਚ ਪੰਜਾਬ ਦਾ ਸਮਰਥਨ ਕਰਨ ਦੇ ਨਾਲ ਨਾਲ ਕਾਨੂੰਨ ਨੂੰ ਰੱਦ ਕਰਨ ਅਤੇ ਐਮਐਸਪੀ ਦੀ ਗਰੰਟੀ ਦੇ ਨਾਲ ਸੰਕਟ ਨੂੰ ਤੁਰੰਤ ਹੱਲ ਕਰਨ ਦੀ ਅਪੀਲ ਕਰਨ।
ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਸੀਨੀਅਰ ਕਾਂਗਰਸੀ ਆਗੂ ਕਪਿਲ ਸਿਬਲ ਦੁਆਰਾ ਅੱਜ ਦੁਪਹਿਰੇ ਦਿੱਤੇ ਬਿਆਨ ਦੀ ਵੀਡੀਓ ਸ਼ੇਅਰ ਕਰਦਿਆਂ ਕਿਹਾ, ਕਿ “ਕੈਪਟਨ ਅਮਰਿੰਦਰ ਸਿੰਘ ਵੀ ਬਿਲਕੁਲ ਇਹੀ ਮੁੱਦਾ ਉਠਾਉਂਦੇ ਰਹੇ ਹਨ”। ਦੱਸ ਦੱਈਏ ਕਿ ਅੱਜ ਦੁਪਹਿਰੇ ਕਪਿਲ ਸਿਬਲ ਨੇ ਇਹ ਬਿਆਨ ਦਿੱਤਾ ਸੀ, ਕਿ ਸਰਹੱਦੀ ਸੂਬੇ ਪੰਜਾਬ ਵਿੱਚ ਸਿਆਸੀ ਅਸਥਿਰਤਾ ਦਾ ਫਾਇਦਾ ਪਾਕਿਸਤਾਨ ਦੀ ਆਈਐਸਆਈ ਨੂੰ ਹੋ ਰਿਹਾ ਹੈ ਅਤੇ ਇਹ ਪੂਰੇ ਦੇਸ਼ ਲਈ ਬੇਹੱਦ ਸੰਵੇਦਨਸ਼ੀਲ ਮਾਮਲਾ ਹੈ।
ਇਹ ਵੀ ਪੜ੍ਹੋ : ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਨੌਕਰੀ ਦਿੱਤੀ ਜਾਵੇਗੀ: ਚਰਨਜੀਤ ਸਿੰਘ ਚੰਨੀ