ਨਸ਼ੇ ਕਾਰਨ ਪੰਜਾਬ ਦੇ ਕਈ ਘਰ ਉਜਾੜ ਚੁੱਕੇ ਹਨ ਹੁਣ ਤਾਜਾ ਮਾਮਲਾ ਗੁਰਦਾਸਪੁਰ ਦੇ ਪਿੰਡ ਸੋਹਲ ਤੋਂ ਸਾਹਮਣੇ ਆਇਆ ਹੈ ਜਿਥੋਂ ਦੇ ਰਹਿਣ ਵਾਲੇ 23 ਸਾਲ ਦਾ ਨੌਜ਼ਵਾਨ ਦੀ ਭੇਦਭਰੇ ਹਾਲਾਤ ਚ ਪਿੰਡ ਭੁੱਲਰ ਦੇ ਨੇੜੇ ਬੀਤੀ ਦੇਰ ਰਾਤ ਲਾਸ਼ ਮਿਲੀ। ਉਥੇ ਦੇ ਮ੍ਰਿਤਕ ਪਰਿਵਾਰ ਨੇ ਆਰੋਪ ਲਗਾਇਆ ਕਿ ਉਹਨਾਂ ਦੇ ਪਿੰਡ ਦੀ ਇਕ ਔਰਤ ਨਸ਼ੇ ਦਾ ਧੰਦਾ ਕਰਦੀ ਹੈ ਅਤੇ ਉਸ ਵਲੋਂ ਨੌਜਵਾਨ ਨੂੰ ਨਸ਼ਾ ਦਿਤਾ ਗਿਆ ਹੈ ਜਿਸ ਕਰਕੇ ਓਵਰਡੋਜ਼ ਕਾਰਨ ਉਸਦੀ ਮੌਤ ਹੋ ਗਈ। ਉਧਰ ਪੁਲਿਸ ਵਲੋਂ ਮਾਮਲਾ ਦਰਜ ਕਰ ਕਾਰਵਾਈ ਕਰਨ ਦੀ ਗੱਲ ਕੀਤੀ ਜਾ ਰਹੀ ਹੈ।
ਗੁਰਦਾਸਪੁਰ ਦੇ ਪਿੰਡ ਸੋਹਲ ਦੇ ਨੌਜ਼ਵਾਨ ਦੀ ਨਸ਼ੇ ਦੀ ਓਵਰਦੋਸ ਨਾਲ ਮੌਤ ਦਾ ਮਾਮਲਾ ਸਾਮਣੇ ਆਇਆ ਹੈ | ਉਥੇ ਹੀ ਮਰਨ ਵਾਲੇ ਨੌਜਵਾਨ ਹਰਪ੍ਰੀਤ ਸਿੰਘ (23 ਸਾਲ ) ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਹਨਾਂ ਦਾ ਬੇਟੇ ਦੀ ਮੌਤ ਦੀ ਵਜਹ ਪਿੰਡ ਦੀ ਰਹਿਣ ਵਾਲੀ ਇਕ ਔਰਤ ਹੈ ਜੋ ਲੰਭੇ ਸਮੇ ਤੋ ਨਸ਼ੇ ਦਾ ਧੰਦਾ ਕਰ ਰਹੀ ਹੈ ਅਤੇ ਉਸ ਉਪਰ ਪਹਿਲਾਂ ਵੀ ਨਸ਼ੇ ਦੇ ਕਈ ਮਾਮਲੇ ਦਰਜ ਹਨ ਪਰ ਪੁਲਿਸ ਵਲੋਂ ਉਸਤੇ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਅਤੇ ਉਸ ਵਲੋਂ ਹੀ ਹਰਪ੍ਰੀਤ ਨੂੰ ਨਸ਼ੇ ਦੀ ਓਵਰਦੋਸ ਦਿਤੀ ਗਈ ਹੈ ਜਿਸ ਦੇ ਚਲਦੇ ਉਸਦੀ ਮੌਤ ਹੋ ਗਈ ਹੈ। ਮ੍ਰਿਤਕ ਦੇ ਪਰਿਵਾਰ ਨੇ ਅਪੀਲ ਕੀਤੀ ਹੈ ਕਿ ਇਸ ਔਰਤ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਪਿੰਡ ਦੇ ਹੋਰਨਾਂ ਨੌਜਵਾਨਾਂ ਦੀਆਂ ਜਾਨਾਂ ਬਚਾਈਆਂ ਜਾ ਸਕਣ।
ਉਥੇ ਹੀ ਸੂਚਨਾ ਮਿਲਣ ‘ਤੇ ਪੁਲਿਸ ਥਾਣਾ ਸਦਰ ਦੀ ਪੁਲੀਸ ਪਾਰਟੀ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜੇ ‘ਚ ਲੈਕੇ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ।ਪੁਲਿਸ ਅਧਕਾਰੀ ਨੇ ਦੱਸਿਆ ਕਿ ਪੋਸਟਮਾਰਟਮ ਸਿਵਲ ਹਸਪਤਾਲ ਬਟਾਲਾ ਤੋਂ ਕਰਵਾਇਆ ਜਾ ਰਿਹਾ ਹੈ। ਅਤੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਤੇ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ਼ ਕਰ ਅਗੇ ਦੀ ਜਾਂਚ ਅਰੰਭ ਕਰ ਦਿੱਤੀ ਗਈ ਹੈ।