ਦੀਨਾਨਗਰ ਦੇ ਪਿੰਡ ਹਵੇਲੀ ਵਿੱਚ ਉਸ ਸਮੇਂ ਸ਼ੋਕ ਦੀ ਲਹਿਰ ਦੌੜ ਗਈ। ਜਦੋਂ ਪਿਛਲੇ 20 ਸਾਲਾਂ ਤੋਂ ਫਰਾਂਸ ਵਿੱਚ ਰਹਿ ਰਹੇ ਰਾਜਿੰਦਰ ਸਿੰਘ ਰਿੰਪੀ ਦੇ ਇੱਕ ਦੋਸਤ ਦਾ ਫੋਨ ਆਇਆ ਕਿ ਉਸਦੀ ਮੌਤ ਹੋ ਗਈ ਹੈ। ਖਬਰ ਸੁਣਦਿਆਂ ਹੀ ਉਸ ਦੇ ਪਰਿਵਾਰਕ ਮੈਂਬਰਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਅਤੇ ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਭਰਾ ਦੀ ਲਾਸ਼ ਵਾਪਸ ਪੰਜਾਬ ਭੇਜੀ ਜਾਵੇ। ਮ੍ਰਿਤਕ ਦੇ ਭਰਾਵਾਂ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ, ਜਿਸਦੀ ਉਮਰ ਲਗਭਗ 42 ਸਾਲ ਹੈ, ਪਿਛਲੇ 20 ਸਾਲਾਂ ਤੋਂ ਫਰਾਂਸ ਵਿੱਚ ਰਹਿ ਰਿਹਾ ਸੀ, ਉਹ ਦਸੰਬਰ ਮਹੀਨੇ ਵਿੱਚ ਘਰ ਆਉਣ ਵਾਲਾ ਸੀ। ਉਸਨੇ ਆਪਣੇ ਦਸਤਾਵੇਜ਼ ਤਿਆਰ ਕਰਨੇ ਸ਼ੁਰੂ ਕਰ ਦਿੱਤੇ ਸਨ ਪਰ ਅਚਾਨਕ ਉਸ ਦੇ ਦੋਸਤ ਦਾ ਫ਼ੋਨ ਆਉਂਦਾ ਹੈ ਕਿ ਉਸ ਦਾ ਭਰਾ ਰਜਿੰਦਰ ਸਿੰਘ ਰਿੰਪੀ ਹੁਣ ਇਸ ਦੁਨੀਆਂ ਵਿੱਚ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਰਜਿੰਦਰ ਸਿੰਘ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਉਨ੍ਹਾਂ ਨੇ ਉੱਥੇ ਇੱਕ ਗੁਰਦੁਆਰਾ ਸਾਹਿਬ ਦੀ ਕਮੇਟੀ ਨਾਲ ਸੰਪਰਕ ਕੀਤਾ ਹੈ, ਜਿਸ ਦੀ ਰਜਿੰਦਰ ਸਿੰਘ ਦੀ ਮੌਤ ਦੇ ਕਾਰਨਾਂ ਦੀ ਜਾਂਚ ਲਈ ਉਥੋਂ ਦੀ ਪੁਲਿਸ ਨਾਲ ਸੰਪਰਕ ਕਰਕੇ ਜਾਂਚ ਕੀਤੀ ਜਾਵੇ। ਖਬਰ ਸੁਣਦਿਆਂ ਹੀ ਪੂਰੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਰਾਜਿੰਦਰ ਦੀ ਮਾਂ ਅਤੇ ਭਰਾਵਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਅਤੇ ਭਰਾ ਲਾਸ਼ ਵਤਨ ਭੇਜੀ ਜਾਵੇ।