ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ ਅੱਜ ਸਵੇਰੇ ਸਰਕਾਰੀ ਦਫ਼ਤਰ ਖੁੱਲ੍ਹਣ ਦੇ ਸਮੇਂ 9 ਵਜੇ ਅਚਨਚੇਤੀ ਚੈਕਿੰਗ ਲਈ ਸੈਕਟਰ-9 ਸਥਿਤ ਪੰਜਾਬ ਪੁਲਿਸ ਦੇ ਹੈੱਡਕੁਆਟਰ ਪੁੱਜੇ।

ਸ. ਰੰਧਾਵਾ ਨੇ ਆਖਿਆ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਜੀ ਵੱਲੋਂ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਸਰਕਾਰੀ ਦਫ਼ਤਰਾਂ ਵਿੱਚ ਸਰਕਾਰੀ ਕਰਮਚਾਰੀ ਸਮੇਂ ਸਿਰ ਪੁੱਜਣ ਤਾਂ ਜੋ ਸੂਬਾ ਵਾਸੀਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਕਿਸਮ ਦੀ ਖੱਜਲ ਖ਼ੁਆਰੀ ਨਾ ਹੋਵੇ।


ਉਪ ਮੁੱਖ ਮੰਤਰੀ ਸ. ਰੰਧਾਵਾ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਬਿਹਤਰ, ਕਾਰਜ ਕੁਸ਼ਲ ਤੇ ਲੋਕ ਪੱਖੀ ਸੇਵਾਵਾਂ ਦੇਣ ਲਈ ਅੱਜ ਇਹ ਮੁੱਖ ਦਫਤਰ ਵਿਖੇ ਚੈਕਿੰਗ ਕੀਤੀ ਗਈ।
ਇਹ ਵੀ ਪੜ੍ਹੋ : ਤਪਾ ਮੰਡੀ ਦੇ ਪਟਵਾਰਖਾਨੇ ਨੂੰ ਲੱਗਿਆ ਜਿੰਦਾ, ਪਟਵਾਰੀ ਨੂੰ ਫ਼ੋਨ ਕਰਨ ‘ਤੇ ਨੌਜਵਾਨ ਨੂੰ ਸੁਣਨੇ ਪਏ ਅਪਸ਼ਬਦ






















