ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਹਲਚਲ ਮਚੀ ਹੋਈ ਹੈ। ਕਾਂਗਰਸ ਵਿਚ ਕੁਝ ਵੀ ਠੀਕ ਹੁੰਦਾ ਨਜ਼ਰ ਨਹੀਂ ਆ ਰਿਹਾ। ਹਾਈਕਮਾਨ ਨੇ ਸਿੱਧੂ ਨੂੰ ਮਨਾਉਣ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੌਂਪੀ ਸੀ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਹਾਈ ਕਮਾਂਡ ਦੇ ਸੁਪਰਵਾਈਜ਼ਰ ਹਰੀਸ਼ ਚੌਧਰੀ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਭਵਨ ਵਿਖੇ ਤਿੰਨ ਘੰਟਿਆਂ ਤੋਂ ਵੱਧ ਸਮੇਂ ਤੱਕ ਚੱਲੀ ਮੀਟਿੰਗ ਵਿੱਚ ਮੁੱਖ ਭੂਮਿਕਾ ਨਿਭਾਈ।
ਨਵਜੋਤ ਸਿੰਘ ਸਿੱਧੂ ਤਿੰਨ ਮੈਂਬਰੀ ਕਮੇਟੀ ਬਣਾਉਣ ਲਈ ਸਹਿਮਤ ਹੋ ਗਏ ਹਨ ਅਤੇ ਉਨ੍ਹਾਂ ਦਾ ਅਸਤੀਫ਼ਾ ਹਾਈਕਮਾਨ ਨੇ ਰੱਦ ਕਰ ਦਿੱਤਾ ਹੈ। ਇਸ ਤਰ੍ਹਾਂ ਸਿੱਧੂ ਹੁਣ ਕਾਂਗਰਸ ਦੇ ਸੂਬਾ ਪ੍ਰਧਾਨ ਬਣੇ ਰਹਿਣਗੇ। ਹਾਲਾਂਕਿ ਕਾਂਗਰਸ ਪਾਰਟੀ ਅਤੇ ਕਿਸੇ ਵੀ ਨੇਤਾ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ, ਪਰ ਪਤਾ ਲੱਗਾ ਹੈ ਕਿ ਵਿਵਾਦ ਇਸ ਹੱਦ ਤਕ ਸੁਲਝਾ ਲਿਆ ਗਿਆ ਸੀ ਕਿ ਮੁੱਖ ਮੰਤਰੀ ਚੰਨੀ ਨੇ ਸਿੱਧੂ ਦੀ ਇਹ ਕਹਿ ਕੇ ਅਧਿਕਾਰੀਆਂ ਨੂੰ ਹਟਾਉਣ ਦੀ ਮੰਗ ਨੂੰ ਟਾਲ ਦਿੱਤਾ ਕਿ ਭਵਿੱਖ ਵਿੱਚ ਇਹ ਮਸਲਾ ਠੰਡੇ ਬਸਤੇ ‘ਚ ਪਾ ਦਿੱਤਾ ਕਿ ਭਵਿੱਖ ਵਿੱਚ ਸਿੱਧੂ ਦੀ ਰਾਏ ਅਜਿਹੇ ਮਾਮਲਿਆਂ ਵਿੱਚ ਵੀ ਲਈ ਜਾਵੇਗੀ।
ਇਹ ਵੀ ਪੜ੍ਹੋ : ਕੈਪਟਨ ਨੇ ਕਪੂਰਥਲਾ ਹਾਊਸ ‘ਚ ਤਾਇਨਾਤ CRPF ਦੇ ਜਵਾਨਾਂ ਦਾ ਸੁਰੱਖਿਆ ਲਈ ਕੀਤਾ ਧੰਨਵਾਦ
ਪ੍ਰੈੱਸ ਕਾਨਫਰੰਸ ਵਿਚ ਸਿੱਧੂ ਤੇ ਚੰਨੀ ਵਿਚਾਲੇ ਹੋਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ ਜਾਵਗੀ। ਸਿੱਧੂ ਨੂੰ ਦੱਸਿਆ ਗਿਆ ਕਿ ਕਾਂਗਰਸ ਲੀਡਰਸ਼ਿਪ ਮੁੱਖ ਮੰਤਰੀ ਦੇ ਫੈਸਲੇ ਦੇ ਨਾਲ ਹੈ। ਸਿੱਧੂ ਨੂੰ ਆਪਣਾ ਅਸਤੀਫਾ ਵਾਪਸ ਲੈਣ ਲਈ ਖੁਦ ਐਲਾਨ ਕਰਨਾ ਪਵੇਗਾ। ਹਾਈ ਕਮਾਂਡ ਵੱਲੋਂ ਕੋਈ ਪਹਿਲ ਨਹੀਂ ਕੀਤੀ ਜਾਵੇਗੀ। ਦੂਜੇ ਪਾਸੇ ਕੈਪਟਨ ਦੇ ਕਾਂਗਰਸ ਛੱਡਣ ਦੇ ਐਲਾਨ ਨੇ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਸਾਬਕਾ ਮੁੱਖ ਮੰਤਰੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਕਾਂਗਰਸ ਛੱਡ ਰਹੇ ਹਨ ਪਰ ਉਹ ਭਾਜਪਾ ਵਿਚ ਵੀ ਸ਼ਾਮਲ ਨਹੀਂ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੀਨੀਅਰ ਨੇਤਾਵਾਂ ਵੱਲੋਂ ਪੂਰੀ ਤਰ੍ਹਾਂ ਅਣਦੇਖੀ ਕਰਨ ਅਤੇ ਆਵਾਜ਼ ਨਾ ਦੇਣ ਕਾਰਨ ਉਨ੍ਹਾਂ ਦਾ ਕਾਂਗਰਸ ਵਿੱਚ ਬਣੇ ਰਹਿਣ ਦਾ ਹੁਣ ਕੋਈ ਇਰਾਦਾ ਨਹੀਂ ਹੈ।