ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਗੁੱਸਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਵੀ ਕਾਨੂੰਨ ਰੱਦ ਕਰਨ ਦਾ ਕੋਈ ਸੰਕੇਤ ਨਹੀਂ ਹੈ।
ਇਸ ਅੰਦੋਲਨ ਦੇ ਦੌਰਾਨ ਹੁਣ ਭਾਜਪਾ ਅਤੇ ਇਸ ਦੇ ਸਹਿਯੋਗੀਆਂ ਦਾ ਵਿਰੋਧ ਵੀ ਲਗਾਤਾਰ ਜਾਰੀ ਹੈ। ਲਗਾਤਾਰ ਭਾਜਪਾ ਅਤੇ ਉਸ ਦੇ ਸਹਿਯੋਗੀਆਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸੇ ਤਰਾਂ ਅੱਜ ਹਰਿਆਣਾ ਦੇ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਸ਼ੁੱਕਰਵਾਰ ਨੂੰ ਝੱਜਰ ਪਹੁੰਚਣ ਵਾਲੇ ਹਨ। ਜਿਵੇਂ ਹੀ ਇਹ ਜਾਣਕਾਰੀ ਮਿਲੀ, ਤਾਂ ਵੱਡੀ ਗਿਣਤੀ ‘ਚ ਕਿਸਾਨ ਚੌਟਾਲਾ ਦੇ ਵਿਰੋਧ ਵਿੱਚ ਪਹੁੰਚ ਗਏ। ਇੱਥੋਂ ਤੱਕ ਕਿ ਪੁਲਿਸ ਵਾਲੇ ਵੀ ਉਨ੍ਹਾਂ ਨੂੰ ਰੋਕ ਨਹੀਂ ਸਕੀ। ਦੁਸ਼ਯੰਤ ਚੌਟਾਲਾ ਦਾ ਪ੍ਰੋਗਰਾਮ ਝੱਜਰ ਵਿੱਚ ਹੈ। ਪ੍ਰਦਰਸ਼ਨਕਾਰੀਆਂ ਵਿੱਚ ਔਰਤਾਂ ਵੀ ਸ਼ਾਮਿਲ ਹਨ। ਕਿਸਾਨ ਖੇਤੀਬਾੜੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ।
ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਕਿਸਾਨਾਂ ਅਤੇ ਪੁਲਿਸ ਕਰਮਚਾਰੀਆਂ ਵਿੱਚ ਹਿੰਸਕ ਝੜਪ ਹੋਣ ਦੀ ਖ਼ਬਰ ਵੀ ਹੈ। ਹਿਰਾਸਤ ਵਿੱਚ ਲਏ ਗਏ ਕਿਸਾਨ – ਦੱਸਿਆ ਜਾ ਰਿਹਾ ਹੈ ਕਿ ਕਿਸਾਨ ਝੱਜਰ ਨਹਿਰੂ ਕਾਲਜ ਦੇ ਬਾਹਰ ਪ੍ਰਦਰਸ਼ਨ ਕਰਨ ਲਈ ਪਹੁੰਚੇ ਸਨ। ਇਸ ਤੋਂ ਪਹਿਲਾਂ ਕਮਲਗੜ੍ਹ ਨੇੜੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਵੀ ਹੋਈ ਸੀ। ਕਿਸਾਨਾਂ ਨੇ ਕਾਲੇ ਝੰਡੇ ਦਿਖਾਏ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕੁੱਝ ਕਿਸਾਨਾਂ ਨੇ ਬੈਰੀਕੇਡ ਹਟਾਉਣ ਦੀ ਕੋਸ਼ਿਸ਼ ਵੀ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਵਾਟਰ ਕੈਨਨ ਦੀ ਵਰਤੋਂ ਵੀ ਕੀਤੀ ਹੈ। ਕਈ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਵੀ ਲਿਆ ਹੈ। ਇਨ੍ਹਾਂ ਕਿਸਾਨਾਂ ਨੂੰ ਰੋਡਵੇਜ਼ ਦੀਆਂ ਬੱਸਾਂ ਵਿੱਚ ਬਿਠਾਇਆ ਗਿਆ ਸੀ। ਇਸ ਦੇ ਨਾਲ ਹੀ ਝੱਜਰ ਦੇ ਡੀਸੀ ਸ਼ਿਆਮ ਲਾਲ ਪੁਨੀਆ ਨੇ ਦੱਸਿਆ ਕਿ ਸਿਰਫ 15 ਕਿਸਾਨਾਂ ਨੂੰ ਹੀ ਸ਼ਾਂਤਮਈ ਪ੍ਰਦਰਸ਼ਨ ਦੀ ਆਗਿਆ ਸੀ। ਪਰ ਵੱਡੀ ਗਿਣਤੀ ਵਿੱਚ ਕਿਸਾਨ ਵਿਰੋਧ ਕਰਨ ਪਹੁੰਚ ਗਏ।