ਸਰਕਾਰੀ ਕੰਪਨੀ ਏਅਰ ਇੰਡੀਆ ਹੁਣ ਦੇਸ਼ ਦੀ ਮਸ਼ਹੂਰ ਕੰਪਨੀ ਟਾਟਾ ਦੀ ਹੋਣ ਜਾ ਰਹੀ ਹੈ। ਮੀਡੀਆ ਰਿਪੋਰਟਸ ਦੇ ਅਨੁਸਾਰ ਪੈਨਲ ਨੇ ਏਅਰ ਇੰਡੀਆ ਲਈ ਟ੍ਰਾਟਾ ਸਮੂਹ ਦੀ ਚੋਣ ਕੀਤੀ ਹੈ। ਟਾਟਾ ਨੇ ਸਭ ਤੋਂ ਵੱਧ ਬੋਲੀ ਲਗਾ ਕੇ ਜਿੱਤ ਪ੍ਰਾਪਤ ਕੀਤੀ ਹੈ।
ਏਅਰ ਇੰਡੀਆ ਦੀ ਨਿਲਾਮੀ ਨੂੰ ਲੈ ਕੇ ਕੇਂਦਰ ਸਰਕਾਰ ਵੀ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਟਵੀਟ ਕਰਕੇ ਏਅਰ ਇੰਡੀਆ ਦੀ ਨਿਲਾਮੀ ‘ਤੇ ਸਰਕਾਰ ਦੀ ਨਿੰਦਾ ਕੀਤੀ ਹੈ। ਉਨ੍ਹਾਂ ਤੋਂ ਇਲਾਵਾ ਕਾਂਗਰਸ ਨੇ ਵੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਟਿਕੈਤ ਨੇ ਏਅਰ ਇੰਡੀਆ ਦੀ ਨਿਲਾਮੀ ‘ਤੇ ਤੰਜ ਕਸਦਿਆਂ ਲਿਖਿਆ,’ “ਅਸੀਂ ਤਾਂ ਪਹਿਲਾਂ ਹੀ ਕਹਿ ਰਹੇ ਹਾਂ ਕਿ ਦੇਸ਼ ‘ਚ ਇੰਡੀਆ ਫੋਰ ਸੇਲ ਦਾ ਬੋਰਡ ਲੱਗਿਆ ਹੋਇਆ ਹੈ। ਪਹਿਲਾਂ ਨਿਲਾਮੀ ਹੋਣੀ ਅਪਮਾਨ ਮੰਨਿਆ ਜਾਂਦਾ ਸੀ, ਹੁਣ ਇਹ ਸਨਮਾਨ ਦੀ ਗੱਲ ਹੈ। ਅੱਜ ਦੇਸ਼ ਦੀ ਏਅਰਲਾਈਨ ਏਅਰ ਇੰਡੀਆ ਦੀ ਵੀ ਨਿਲਾਮੀ ਹੋ ਗਈ ਹੈ।
ਇਹ ਵੀ ਪੜ੍ਹੋ : PM ਮੋਦੀ ਨੂੰ ਮਿਲਣ ਪਹੁੰਚੇ CM ਚੰਨੀ, ਕਰਤਾਰਪੁਰ ਲਾਂਘਾ ਖੋਲ੍ਹਣ ‘ਤੇ ਵੀ ਆ ਸਕਦਾ ਹੈ ਵੱਡਾ ਫੈਸਲਾ
ਹਾਲਾਂਕਿ ਏਅਰ ਇੰਡੀਆ ਨੂੰ ਖਰੀਦਣ ਲਈ ਟਾਟਾ ਗਰੁੱਪ ਦੀ ਬੋਲੀ ਮਨਜ਼ੂਰ ਹੋਣ ਦੀ ਖਬਰ ਨੂੰ ਸਰਕਾਰ ਨੇ ਖਾਰਿਜ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਸਰਕਾਰ ਦਾ ਕਹਿਣਾ ਹੈ ਕਿ ਸਾਹਮਣੇ ਆਈਆਂ ਮੀਡੀਆ ਰਿਪੋਰਟਾਂ ਗਲਤ ਹਨ, ਹਾਲੇ ਕੁੱਝ ਵੀ ਤੈਅ ਨਹੀਂ ਕੀਤਾ ਗਿਆ ਹੈ। ਜਦੋਂ ਵੀ ਇਸ ਬਾਰੇ ਕੋਈ ਫੈਸਲਾ ਹੋਵੇਗਾ ਉਸਦੀ ਜਾਣਕਾਰੀ ਮੀਡੀਆ ਨੂੰ ਆਪਣੇ ਆਪ ਦੇ ਦਿੱਤੀ ਜਾਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੁੱਝ ਰਿਪੋਰਟਾਂ ਸਾਹਮਣੇ ਆਈਆਂ ਸਨ, ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਟਾਟਾ ਵੱਲੋਂ ਏਅਰ ਇੰਡੀਆ ਖਰੀਦਣ ਦੇ ਪ੍ਰਸਤਾਵ ਨੂੰ ਸਰਕਾਰ ਨੇ ਸਵੀਕਾਰ ਕਰ ਲਿਆ ਹੈ।