ਨਾਭਾ ਦੇ ਪਿੰਡ ਰਾਈਮਲ ਮਾਜਰੀ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਅਸਮਾਨੀ ਬਿਜਲੀ ਡਿਗਣ ਨਾਲ ਭੱਠੇ ‘ਤੇ ਕੰਮ ਕਰਨ ਵਾਲੇ 3 ਮਜ਼ਦੂਰਾਂ ਦੀ ਝੁਲਸਣ ਨਾਲ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਮਜ਼ਦੂਰ ਇੱਟਾਂ ਦੇ ਭੱਠੇ ‘ਤੇ ਕੱਚੀਆਂ ਇੱਟਾਂ ਬਣਾਉਣ ਦਾ ਕੰਮ ਕਰ ਰਹੇ ਸੀ, ਉਦੋਂ ਹੀ ਸਵੇਰੇ ਕਰੀਬ 10 ਵਜੇ ਬਿਜਲੀ ਡਿੱਗੀ। ਗੁਰਪ੍ਰੀਤ ਸਿੰਘ ਪੁੱਤਰ ਗੁਰਬਖਸ਼ ਸਿੰਘ, ਗੁਲਜ਼ਾਰ ਸਿੰਘ ਪੁੱਤਰ ਰੌਂਕੀ ਰਾਮ ਪਿੰਡ ਰਾਇਮਲ ਮਾਜਰੀ, ਗੁਰਲਾਲ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਧਨੌਰੀ ਦੀ ਮੌਤ ਮੌਕੇ ‘ਤੇ ਹੀ ਹੋ ਗਈ , ਜਦੋਂ ਕਿ ਲਖਵੀਰ ਸਿੰਘ ਪੁੱਤਰ ਪਾਲ ਸਿੰਘ ਪਿੰਡ ਕੰਸੂਹਾ ਖੁਰਦ ਗੰਭੀਰ ਜ਼ਖਮੀ ਹੋ ਗਿਆ।
ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਾਭਾ ਭੇਜ ਦਿੱਤੀਆਂ ਗਈਆਂ ਹਨ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਮੁਖੀ ਸੁਖਦੇਵ ਸਿੰਘ ਵੀ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਕਾਨੂੰਨੀ ਕਾਰਵਾਈ ਕੀਤੀ। ਘਟਨਾ ਤੋਂ ਬਾਅਦ ਇਲਾਕੇ ‘ਚ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ : ਝੋਨੇ ਦੀ ਖਰੀਦ ਨੂੰ ਲੈ ਕੇ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ, ਆਖੀ ਇਹ ਵੱਡੀ ਗੱਲ