ਸੁਨਾਮ : ਆਸਟ੍ਰੇਲੀਆ ਸਰਕਾਰ ਨੇ ਲੰਮੇ ਸਮੇਂ ਤੋ ਬੰਦ ਪਈ ਅੰਤਰਰਾਸ਼ਟਰੀ ਹਵਾਈ ਯਾਤਰਾ ਤੋਂ ਪਾਬੰਦੀ ਹਟਾਉਣ ਦਾ ਫੈਸਲਾ ਲਿਆ ਹੈ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੋਰਿਸਨ ਨੇ ਇੱਕ ਪ੍ਰੈਸ ਮਿਲਣੀ ਦੌਰਾਨ ਇਹ ਜਾਣਕਾਰੀ ਦਿੱਤੀ।
ਮੋਰਿਸਨ ਨੇ ਕਿਹਾ ਕਿ ਹੁਣ ਉਹ ਸਮਾਂ ਆ ਗਿਆ ਕਿ ਲੋਕ ਮੁੜ ਤੋਂ ਪਹਿਲਾਂ ਵਾਲੀ ਜ਼ਿੰਦਗੀ ਜੀਅ ਸਕਣ। ਮੋਰਿਸਨ ਨੇ ਕਿਹਾ ਕਿ ਅੰਤਰਰਾਸ਼ਟਰੀ ਹਵਾਈ ਯਾਤਰਾ ਨੂੰ ਨਵੰਬਰ ਵਿਚ ਸ਼ੂਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ ਤੇ ਉਦੋਂ ਤੱਕ ਆਸਟ੍ਰੇਲੀਆ ਕੋਵਿਡ ਟੀਕਾਕਰਨ ਦੇ ਆਪਣੇ ਅੱਸੀ ਪ੍ਰਤੀਸ਼ਤ ਟੀਚੇ ਤੱਕ ਵੀ ਪਹੁੰਚ ਜਾਵੇਗਾ।
ਮੋਰਿਸਨ ਨੇ ਕਿਹਾ ਕਿ ਹਵਾਈ ਯਾਤਰਾ ਨੂੰ ਲੈ ਕੇ ਨਵੇਂ ਨਿਯਮਾਂ ਅਤੇ ਸ਼ਰਤਾਂ ਦੀ ਪਾਲਣਾ ਕਰਨੀ ਹੋਵੇਗੀ ਜੋਕਿ ਆਉਂਦੇ ਦਿਨਾਂ ਵਿੱਚ ਲਾਗੂ ਹੋਣਗੇ, ਜਿਸ ਦੇ ਲਈ ਇੱਕ ਖਾਕਾ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਪਰਤਣ ਵਾਲੇ ਆਸਟ੍ਰੇਲੀਆਈ ਨਾਗਰਿਕਾਂ ਤੇ ਸਥਾਈ ਨਾਗਰਿਕਾਂ ਨੂੰ ਆਸਟ੍ਰੇਲੀਆ ਆਉਣ ‘ਤੇ ਆਪਣੇ ਘਰ ਵਿੱਚ ਹੀ ਸੱਤ ਦਿਨਾਂ ਦੇ ਲਈ ਇਕਾਂਤਵਾਸ ਕਰਨ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ।
ਇਸ ਤੋ ਪਹਿਲਾਂ ਹੋਟਲ ਜਾਂ ਸਰਕਾਰ ਵਲੋਂ ਅਧਿਕਾਰਤ ਸਥਾਨ ‘ਤੇ ਹੀ 14 ਦਿਨਾਂ ਦਾ ਇਕਾਂਤਵਾਸ ਕੀਤਾ ਜਾਂਦਾ ਸੀ। ਆਉਣ ਵਾਲੇ ਦਿਨਾਂ ਵਿੱਚ ਨਿਊ ਸਾਊਥ ਵੇਲਜ਼ ਤੇ ਸਾਊਥ ਆਸਟ੍ਰੇਲੀਆ ਇਸ ਬਾਰੇ ਇੱਕ ਪਰੀਖਣ ਵੀ ਸ਼ੂਰੂ ਕਰਨ ਜਾ ਰਹੇ ਹਨ।
ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਆਸਟ੍ਰੇਲੀਆ ਆਉਣ ਵਾਲੇ ਤੇ ਆਸਟ੍ਰੇਲੀਆ ਤੋਂ ਜਾਣ ਵਾਲੇ ਨਾਗਰਿਕਾਂ ਨੂੰ ਆਸਟ੍ਰੇਲੀਆ ਵਲੋਂ ਮਾਣਤਾ ਪ੍ਰਾਪਤ ਵੈਕਸੀਨ ਲਵਾਉਣੀ ਜ਼ਰੂਰੀ ਹੋਵੇਗੀ ਤੇ ਇਸ ਦਾ ਸਬੂਤ ਵੀ ਆਪਣੇ ਕੋਲ ਰੱਖਣਾ ਹੋਵੇਗਾ। ਮਾਰਸਿਨ ਨੇ ਭਾਰਤ ਦੀ ਵੈਕਸੀਨ ਕੋਵਿਡ ਸ਼ੀਲਡ ਨੂੰ ਆਸਟ੍ਰੇਲੀਆ ਵਿੱਚ ਮਾਣਤਾ ਦੇਣ ਦਾ ਵੀ ਐਲਾਨ ਕੀਤਾ ਹੈ।
Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ
ਜ਼ਿਕਰਯੋਗ ਹੈ ਕਿ ਆਸਟ੍ਰੇਲੀਆ ਦੇ ਵੱਡੇ ਸ਼ਹਿਰ ਸਿਡਨੀ ਅਤੇ ਮੈਲਬੋਰਨ ਸਖ਼ਤ ਪਾਬੰਦੀਆ ਹੇਠ ਚੱਲ ਰਹੇ ਹਨ ਜਦੋਂਕਿ ਮੈਲਬੌਰਨ ਵਿੱਚ ਤਾਂ ਅਜੇ ਵੀ ਰਾਤ ਦਾ ਕਰਫਿਊ ਲਾਗੂ ਹੈ ਕਿਉਕਿ ਆਏ ਦਿਨ ਕੋਰੋਨਾ ਦੇ ਵੱਧ ਰਹੇ ਕੇਸਾਂ ਦੀ ਗਿਣਤੀ ਦੇ ਚਲਦਿਆਂ ਸਰਕਾਰ ਵਲੋਂ ਟੀਕਾਕਰਨ ਦਾ ਟੀਚਾ ਹਾਸਲ ਕਰਕੇ ਹੀ ਇਨ੍ਹਾਂ ਪਾਬੰਦੀਆਂ ਨੂੰ ਹਟਾਇਆ ਜਾਵੇਗਾ ਤੇ ਦੇਸ਼ ਅਤੇ ਅੰਤਰਰਾਸ਼ਟਰੀ ਸਰਹੱਦਾਂ ਨੂੰ ਖੋਲਿਆ ਜਾਵੇਗਾ। ਭਾਰਤ ਸਮੇਤ ਵੱਖ-ਵੱਖ ਦੇਸ਼ਾਂ ਵਿਚ ਫਸੇ ਹਜ਼ਾਰਾਂ ਲੋਕ ਅੱਜ ਵੀ ਵਾਪਸ ਪਰਤਣ ਦੀ ਉਡੀਕ ਕਰ ਰਹੇ ਹਨ।
ਇਹ ਵੀ ਪੜ੍ਹੋ : ਝੋਨੇ ਦੀ ਖਰੀਦ ‘ਤੇ ਸਰਕਾਰ ਦਾ ਫੈਸਲਾ ਬਦਲਣ ‘ਤੇ ਸੰਯੁਕਤ ਕਿਸਾਨ ਮੋਰਚੇ ਨੇ ਕੀਤਾ ਵੱਡਾ ਐਲਾਨ