ਚੰਡੀਗੜ੍ਹ : ਪਿਛਲੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਨੂੰ ਡੀਜੀਪੀ ਦੇ ਨਾਲ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਹਿੱਸਾ ਲੈਂਦੇ ਹੋਏ ਦੇਖਿਆ ਗਿਆ ਸੀ, ਇਸ ਦਾ ਸਖਤ ਨੋਟਿਸ ਲੈਂਦੇ ਹੋਏ ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਤੱਕ ਪੰਜਾਬ ਵਿੱਚ ਅਜਿਹਾ ਕਦੇ ਨਹੀਂ ਹੋਇਆ, ਕਿਉਂਕਿ ਇਹ ਪੂਰੀ ਤਰ੍ਹਾਂ ਅਨੈਤਿਕ ਅਤੇ ਗੈਰ-ਸੰਵਿਧਾਨਕ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ “ਸ਼ਾਸਨ ਦੇ ਨਿਯਮਾਂ” ਤੋਂ ਚੰਗੀ ਤਰ੍ਹਾਂ ਜਾਣੂ ਹਨ, ਕਿਉਂਕਿ ਉਹ ਸਾਬਕਾ ਮੰਤਰੀ ਅਤੇ ਤਿੰਨ ਵਾਰ ਵਿਧਾਇਕ ਵੀ ਰਹਿ ਚੁੱਕੇ ਹਨ। ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੰਵਿਧਾਨ ਦੇ ਨਿਯਮਾਂ ਦਾ ਸਤਿਕਾਰ ਕਰਦੇ ਹੋਏ ਹਮੇਸ਼ਾ ਆਪਣੇ ਅਹੁਦੇ ਦੀ ਭਰੋਸੇਯੋਗਤਾ ਅਤੇ ਸਨਮਾਨ ਨੂੰ ਕਾਇਮ ਰੱਖਣਾ ਚਾਹੀਦਾ ਹੈ। ਪਰ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸੀਨੀਅਰ ਨੌਕਰਸ਼ਾਹਾਂ ਨੇ ਨਿਯਮਾਂ ਅਤੇ ਮਾਪਦੰਡਾਂ ਤੋਂ ਚੰਗੀ ਤਰ੍ਹਾਂ ਜਾਣਕਾਰੀ ਹੋਣ ਕਾਰਨ ਇਸ ਗਲਤੀ ਨੂੰ ਹੋਣ ਦਿੱਤਾ।
ਇਹ ਵੀ ਵੇਖੋ :
Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ
ਦੱਸਣਯੋਗ ਹੈ ਕਿ ਚੰਨੀ ਦਾ ਪੁੱਤਰ ਰਿਦਮਜੀਤ ਸਿੰਘ ਨੂੰ ਕਥਿਤ ਤੌਰ ‘ਤੇ ਉਸੇ ਕਮਰੇ ਵਿੱਚ ਬੈਠਾ ਵੇਖਿਆ ਗਿਆ ਸੀ ਜਿੱਥੇ ਮੁੱਖ ਮੰਤਰੀ ਨੇ ਸੁਰੱਖਿਆ ਦੇ ਮੁੱਦਿਆਂ ‘ਤੇ ਡੀਜੀਪੀ ਇਕਬਾਲ ਸਿੰਘ ਸਹੋਤਾ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ।
ਇਹ ਵੀ ਪੜ੍ਹੋ : ਕੈਪਟਨ ਦਾ ਸੁਰਜੇਵਾਲਾ ‘ਤੇ ਪਲਟਵਾਰ, ਕਿਹਾ- ਸਿੱਧੂ ਦੀ ਕਾਮੇਡੀ ਕਲਾਕਾਰੀ ‘ਚ ਰੰਗੀ ਪੂਰੀ ਪਾਰਟੀ