ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ ਦਾ ਸਮਾਂ ਬਦਲੇ ਜਾਣ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ਦਿੱਤੇ ਸੱਦੇ ਤੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਵੱਡੀ ਗਿਣਤੀ ਦੇ ਵਿਚ ਇਕੱਠੇ ਹੋ ਕੇ ਹਲਕਾ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਕੋਠੀ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ ਗਿਆ।
ਧਰਨੇ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਜਿਸ ਦੀ ਖਰੀਦ 1 ਅਕਤੂਬਰ ਨੂੰ ਕੀਤੀ ਜਾਣੀ ਸੀ। ਉਸ ਦਾ ਸਮਾਂ ਬਦਲ ਕੇ 11 ਅਕਤੂਬਰ ਕਰ ਦਿੱਤਾ ਗਿਆ। ਜਿਸਦੇ ਨਾਲ ਕਿਸਾਨਾਂ ਨੂੰ ਵੱਡੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਨ੍ਹਾਂ ਕਿਹਾ ਕਿ ਕਿਸਾਨ ਝੋਨੇ ਦੀ ਫਸਲ ਤੋਂ ਬਾਅਦ ਹੋਰ ਫਸਲਾਂ ਦੀ ਕਾਸ਼ਤ ਵੀ ਕਰਦੇ ਹਨ। ਪਰ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ ਜਿੱਥੇ ਝੋਨੇ ਦੀ ਫਸਲ ਦੀ ਸਾਂਭ ਸੰਭਾਲ ਵਿੱਚ ਦੇਰੀ ਹੋ ਰਹੀ ਹੈ। ਉੱਥੇ ਹੀ ਦੂਸਰੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਿੱਚ ਵੀ ਕਿਸਾਨਾਂ ਨੂੰ ਪਰੇਸ਼ਾਨੀ ਆ ਰਹੀ ਇਸੇ ਗੱਲ ਨੂੰ ਮੱਦੇਨਜ਼ਰ ਰੱਖਦੇ ਹੋਏ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਕੋਠੀ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਗਿਆ ਹੈ ਅਤੇ ਜਦ ਤਕ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਦੀ ਖ਼ਰੀਦ ਸ਼ੁਰੂ ਨਹੀਂ ਕਰਵਾਈ ਜਾਂਦੀ ਤਦ ਤੱਕ ਇਹ ਧਰਨਾ ਇਸੇ ਤਰ੍ਹਾਂ ਵਿਧਾਇਕ ਦੀ ਕੋਠੀ ਅੱਗੇ ਜਾਰੀ ਰਹੇਗਾ।