ਭਾਰਤ ਦੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 152ਵੀਂ ਜਯੰਤੀ ‘ਤੇ ਸੰਯੁਕਤ ਅਰਬ ਅਮੀਰਾਤ ਨੇ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਦਰਅਸਲ, ਸ਼ਨੀਵਾਰ ਨੂੰ ਮਹਾਤਮਾ ਗਾਂਧੀ ਦੀ ਜਯੰਤੀ ਮੌਕੇ ਦੁਬਈ ਸਥਿਤ ਦੁਨੀਆ ਦੀ ਸਭ ਤੋਂ ਉੱਚੀ ਇਮਾਰਤ ਬੁਰਜ ਖਲੀਫਾ ‘ਤੇ ਉਨ੍ਹਾਂ ਦੀਆਂ ਕਈ ਤਸਵੀਰਾਂ ਪ੍ਰਦਰਸ਼ਿਤ ਕੀਤੀਆਂ ਗਈਆਂ ।
ਪੂਰੀ ਦੁਨੀਆ ਦੇ ਨੇਤਾ ਅਤੇ ਗਲਬੋਲ ਸੰਗਠਨ ਮਹਾਤਮਾ ਗਾਂਧੀ ਦੇ ਅਹਿੰਸਾ ਅਤੇ ਸਹਿਣਸ਼ੀਲਤਾ ਦੇ ਸੰਦੇਸ਼ ਨੂੰ ਯਾਦ ਕਰਦੇ ਹਨ। ਦੱਸ ਦੇਈਏ ਕਿ ਮਹਾਤਮਾ ਗਾਂਧੀ ਜਨਮ 2 ਅਕਤੂਬਰ 1869 ਨੂੰ ਗੁਜਰਾਤ ਦੇ ਪੋਰਬੰਦਰ ਵਿੱਚ ਹੋਇਆ ਸੀ। ਅੱਜ 152 ਸਾਲ ਬਾਅਦ ਵੀ ਇਸ ਦਿਨ ਨੂੰ ਪੂਰੀ ਦੁਨੀਆ ਵਿੱਚ ਯਾਦ ਕੀਤਾ ਜਾਂਦਾ ਹੈ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ ।
ਇਹ ਵੀ ਪੜ੍ਹੋ: DGP ਨਾਲ ਮੀਟਿੰਗ ਲਈ ਪੁੱਤਰ ਨਾਲ ਪਹੁੰਚੇ CM ‘ਤੇ ਅਸ਼ਵਨੀ ਸ਼ਰਮਾ ਨੇ ਵਿੰਨ੍ਹਿਆ ਨਿਸ਼ਾਨਾ
ਸ਼ਨੀਵਾਰ ਨੂੰ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਊਸ਼ ਗੋਇਲ ਨੇ ਦੁਬਈ ਵਿਚ ਭਾਰਤ ਦੇ ਕੌਂਸਲੇਟ ਜਨਰਲ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਉਹਨਾਂ ਨੇ ਕਿਹਾ ਕਿ ਮਹਾਤਮਾ ਗਾਂਧੀ ਰਾਸ਼ਟਰਪਿਤਾ ਹੋਣ ਦੇ ਨਾਲ-ਨਾਲ ਹਰ ਦੇਸ਼ਵਾਸੀ ਲਈ ਆਦਰਸ਼ ਹਨ।
ਗੌਤਲਬ ਹੈ ਕਿ ਮਹਾਤਮਾ ਗਾਂਧੀ ਦੀਆਂ ਬੁਰਜ ਖਲੀਫਾ ‘ਤੇ ਪ੍ਰਦਰਸ਼ਿਤ ਤਸਵੀਰਾਂ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵੀ ਸਾਂਝੀ ਕੀਤੀ ਗਈ । ਜਿੱਥੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਗਿਆ ਅਤੇ ਸਾਂਝੀ ਕਰਦਿਆਂ ਗਾਂਧੀ ਜੀ ਨੂੰ ਸ਼ਰਧਾਂਜਲੀ ਦਿੱਤੀ ਗਈ ।
ਇਸ ਤੋਂ ਇਲਾਵਾ ਵਿਸ਼ਵ ਬੌਡੀ ਦੇ ਜਨਰਲ ਸਕੱਤਰ ਐਂਟੋਨੀਓ ਗੁਤਾਰੇਸ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਮਹਾਤਮਾ ਗਾਂਧੀ ਦੇ ਸ਼ਾਂਤੀ ਦੇ ਸੰਦੇਸ਼ਾਂ ਨੂੰ ਯਾਦ ਰੱਖਣ ਦੀ ਅਪੀਲ ਕੀਤੀ। ਨਾਲ ਹੀ ਕਿਹਾ ਕਿ ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਲੜਾਕਿਆਂ ਨੂੰ ਆਪਣੇ ਹਥਿਆਰ ਸੁੱਟ ਦੇਣੇ ਚਾਹੀਦੇ ਹਨ ਅਤੇ ਇੱਕ-ਦੂਜੇ ਨੂੰ ਹਰਾਉਣ ਦੀ ਬਜਾਏ ਮਨੁੱਖਤਾ ਦੀ ਦੁਸ਼ਮਣ ਕੋਵਿਡ-19 ਮਹਾਂਮਾਰੀ ਨੂੰ ਹਰਾਉਣ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ।