ਇੱਕ ਪਾਸੇ ਅਜੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਮਾਮਲਾ ਪੂਰੀ ਤਰਾਂ ਹੱਲ ਨਹੀਂ ਹੋਇਆ ਹੈ ਕਿ ਹੁਣ ਕਿਸਾਨਾਂ ਨਾਲ ਜੁੜੀ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ।
ਦਰਅਸਲ ਹੁਣ ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ‘ਚ ਕਿਸਾਨਾਂ ‘ਤੇ ਲਾਠੀਚਾਰਜ ਹੋਇਆ ਹੈ। ਰਾਜਸਥਾਨ ਦੇ ਹਨੂੰਮਾਨਗੜ੍ਹ ‘ਚ ਕਿਸਾਨਾਂ ‘ਤੇ ਇਹ ਲਾਠੀਚਾਰਜ ਕੀਤਾ ਗਿਆ ਹੈ। ਇਸ ਦੌਰਾਨ ਕਈ ਕਿਸਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਕਿਸਾਨ ਝੋਨੇ ਦੇ ਸਮਰਥਨ ਮੁੱਲ ‘ਤੇ ਖਰੀਦ ਦੀ ਮੰਗ ਕਰ ਰਹੇ ਸੀ।
ਇਹ ਵੀ ਪੜ੍ਹੋ : ਇੰਨ੍ਹਾਂ ਚਾਰ ਵਿਧਾਇਕਾਂ ਨਾਲ ਲਖੀਮਪੁਰ ਖੀਰੀ ਨੂੰ ਰਵਾਨਾ ਹੋਏ ਉਪ ਮੁੱਖ ਮੰਤਰੀ ਰੰਧਾਵਾ
ਜ਼ਿਕਰਯੋਗ ਹੈ ਕਿ ਬੀਤੇ ਦਿਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ‘ਚ ਇੱਕ ਵੱਡੀ ਘਟਨਾ ਵਾਪਰੀ ਸੀ। ਜਿਸ ਤੋਂ ਬਾਅਦ ਕਿਸਾਨਾਂ ਨੇ ਵੱਡਾ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਹਾਲਾਂਕਿ ਹੁਣ ਉੱਥੇ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਕਾਰ ਸਹਿਮਤੀ ਬਣ ਗਈ ਹੈ।