ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਇਸ ਸਮੇਂ ਪੂਰੀ ਯੂਪੀ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ ਵੀ ਲਖੀਮਪੁਰ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।
ਇਸ ਸਮੇ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਲਖੀਮਪੁਰ ਖੀਰੀ ਲਈ ਰਵਾਨਾ ਹੋਏ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਨ੍ਹਾਂ ਦੇ ਕਾਫਲੇ ਸਮੇਤ ਯੂਪੀ ਦੇ ਬਾਰਡਰ ‘ਤੇ ਰੋਕ ਦਿੱਤਾ ਗਿਆ ਹੈ। ਦਰਅਸਲ ਹੈਲੀਕਾਪਟਰ ਨੂੰ ਹਵਾਈ ਅੱਡੇ ‘ਤੇ ਉੱਤਰਣ ਦੀ ਇਜਾਜ਼ਤ ਨਾ ਮਿਲਣ ਤੋਂ ਬਾਅਦ ਪੰਜਾਬ ਦੇ ਉਪ ਮੁੱਖ ਮੰਤਰੀ ਰੰਧਾਵਾ ਵਿਧਾਇਕਾਂ ਨਾਲ ਸੜਕ ਰਾਹੀਂ ਲਖੀਮਪੁਰ ਰਵਾਨਾ ਹੋਏ ਸੀ।
ਇਹ ਵੀ ਪੜ੍ਹੋ : ਲਖੀਮਪੁਰ ਪਿੱਛੋਂ ਹੁਣ ਰਾਜਸਥਾਨ ਤੋਂ ਕਿਸਾਨਾਂ ਨੂੰ ਲੈ ਕੇ ਸਾਹਮਣੇ ਆਈ ਇਹ ਵੱਡੀ ਖਬਰ
ਪਰ ਹੁਣ ਉਨ੍ਹਾਂ ਦੇ ਕਾਫਲੇ ਨੂੰ ਹਰਿਆਣਾ ਯੂਪੀ ਬਾਰਡਰ ‘ਤੇ ਰੋਕ ਲਿਆ ਗਿਆ ਹੈ। ਜਾਣਕਰੀ ਸਾਹਮਣੇ ਆਈ ਹੈ ਕਿ ਰੰਧਾਵਾ ਸਮੇਤ ਉਨ੍ਹਾਂ ਦਾ ਪੂਰਾ ਕਾਫ਼ਲਾ ਸੜਕ ‘ਤੇ ਬੈਠ ਚੁੱਕਾ ਹੈ।