ਪੰਜਾਬ ਵਿਚ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਕੀਮਤਾਂ ਵਿਚ ਫਿਰ ਉਛਾਲ ਦੇਖਣ ਨੂੰ ਮਿਲਿਆ। ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਪੈਟਰੋਲ ਦੀ ਕੀਮਤ ਰੁਪਏ ਪ੍ਰਤੀ ਲਿਟਰ, ਜਦੋਂ ਕਿ ਡੀਜ਼ਲ ਦੀ ਰੁਪਏ ਪ੍ਰਤੀ ਲਿਟਰ ਵਧਾਈ ਗਈ ਹੈ।
ਉੱਥੇ ਹੀ, ਤੇਲ ਉਤਪਾਦਕ ਦੇਸ਼ਾਂ ਦੀ ਸਰਵਉੱਚ ਸੰਸਥਾ ਓਪੇਕ ਦੇ ਫ਼ੈਸਲੇ ਪਿੱਛੋਂ ਕੱਚਾ ਤੇਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ 7 ਸਾਲ ਦੇ ਉੱਚ ਪੱਧਰ 81 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਿਆ ਹੈ। ਕੁਝ ਸ਼ਹਿਰਾਂ ਵਿੱਚ ਪਹਿਲੀ ਵਾਰ ਪੈਟਰੋਲ 111 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 100 ਰੁਪਏ ਪ੍ਰਤੀ ਲਿਟਰ ਨੂੰ ਪਾਰ ਕਰ ਗਿਆ ਹੈ। ਚੰਡੀਗੜ੍ਹ ਵਿਚ ਪੈਟਰੋਲ 98.80 ਰੁਪਏ ਪ੍ਰਤੀ ਲਿਟਰ ਤੱਕ ਪਹੁੰਚ ਗਿਆ ਹੈ।
ਇੰਡੀਅਨ ਆਇਲ ਕਾਰਪੋਰੇਸ਼ਨ ਅਨੁਸਾਰ, ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਲੁਧਿਆਣੇ ਵਿੱਚ ਪੈਟਰੋਲ ਦੀ ਕੀਮਤ 104.38 ਰੁਪਏ ਹੋ ਗਈ ਹੈ ਅਤੇ ਡੀਜ਼ਲ ਦੀ 93.79 ਰੁਪਏ ਹੈ। ਜਲੰਧਰ ਵਿੱਚ ਵੀ ਵਾਧਾ ਦੇਖਣ ਨੂੰ ਮਿਲਿਆ ਹੈ। ਜਲੰਧਰ ਵਿੱਚ ਪੈਟਰੋਲ 103.70 ਅਤੇ ਡੀਜ਼ਲ 93.17 ਰੁਪਏ ਨੂੰ ਮਿਲ ਰਿਹਾ ਹੈ। ਮੋਹਾਲੀ ਵਿੱਚ ਪੈਟਰੋਲ ਦੀ ਕੀਮਤ 104.81 ਰੁਪਏ ਅਤੇ ਡੀਜ਼ਲ ਦੀ ਕੀਮਤ 94.18 ਰੁਪਏ ‘ਤੇ ਪਹੁੰਚ ਗਈ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ ਪੈਟਰੋਲ 104.44 ਰੁਪਏ ਹੋ ਗਿਆ ਹੈ ਅਤੇ ਡੀਜ਼ਲ ਵਿੱਚ 93.85 ਰੁਪਏ ਮਿਲ ਰਿਹਾ ਹੈ। ਉੱਥੇ ਹੀ, ਪਟਿਆਲੇ ਵਿੱਚ ਅੱਜ ਪੈਟਰੋਲ ਦੀ ਕੀਮਤ 104.21 ਅਤੇ ਡੀਜਲ ਦੀ ਕੀਮਤ 93.64 ਰੁਪਏ ਹੋ ਗਈ ਹੈ।