ਲਖੀਮਪੁਰ ਵਿੱਚ ਵਾਪਰੀ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਸਾਫ਼ ਤੌਰ ‘ਤੇ ਦੇਖਿਆ ਜਾ ਸਕਦਾ ਹੈ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਪਿੱਛੋਂ ਤੋਂ ਆ ਰਹੀਆਂ ਦੋ ਗੱਡੀਆਂ ਨੇ ਕਿਸ ਤਰ੍ਹਾਂ ਕੁਚਲਿਆ ਹੈ।
ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਯੂਪੀ ਸਰਕਾਰ ਤੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਇਸਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਇਸ ਮਾਮਲੇ ਵਿੱਚ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਡਰੱਗ ਕੇਸ ‘ਚ ਅੱਜ ਹੋਵੇਗਾ ਵੱਡਾ ਖੁਲਾਸਾ- ਸੁਣਵਾਈ ਤੋਂ ਪਹਿਲਾਂ ਸਿੱਧੂ ਨੇ ਕੀਤਾ ਧਮਾਕੇਦਾਰ ਟਵੀਟ
ਦਰਅਸਲ, ਪੀਲੀਭੀਤ ਤੋਂ ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ ਨੇ ਟਵਿੱਟਰ ‘ਤੇ ਇਹ ਵੀਡੀਓ ਸਾਂਝੀ ਕਰਦਿਆਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਲਿਖਿਆ ਕਿ ਇਹ ਵੀਡੀਓ ਕਿਸੇ ਦੀ ਵੀ ਆਤਮਾ ਨੂੰ ਝਿੰਝੋੜ ਕੇ ਰੱਖ ਦੇਵੇਗੀ।
ਉਨ੍ਹਾਂ ਕਿਹਾ ਕਿ ਪੁਲਿਸ ਨੂੰ ਇਸ ਵੀਡੀਓ ਨੂੰ ਦੇਖ ਕੇ ਗੱਡੀਆਂ ਦੇ ਮਾਲਕਾਂ ਤੇ ਉਸ ਵਿੱਚ ਬੈਠੇ ਲੋਕਾਂ ਦੀ ਪਹਿਚਾਣ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।ਦੱਸ ਦੇਈਏ ਕਿ ਵਰੁਣ ਗਾਂਧੀ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਇਸ ਵੀਡੀਓ ਨੂੰ ਸਾਂਝੀ ਕਰਦਿਆਂ ਲਖੀਮਪੁਰ ਵਿੱਚ ਹੋਈ ਹਿੰਸਾ ਦਾ ਸਖਤ ਵਿਰੋਧ ਕੀਤਾ ਹੈ।
ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਇਹ ਤਸਵੀਰਾਂ ਕਾਨੂੰਨ ਅਤੇ ਸਿਸਟਮ ਲਈ ਸ਼ਰਮਨਾਕ ਅਤੇ ਦਿਲ ਨੂੰ ਤੋੜਨ ਵਾਲੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ ਮਿਲ ਸਕੇ।