ਲਖੀਮਪੁਰ ਖੀਰੀ ਘਟਨਾ ਵਿੱਚ ਸ਼ਹੀਦ ਹੋਏ ਚਾਰ ਕਿਸਾਨਾਂ ਵਿੱਚੋਂ 2 ਦੇ ਪਰਿਵਾਰ ਵਾਲਿਆਂ ਨੇ ਅੰਤਿਮ ਸਸਕਾਰ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ। ਉਨ੍ਹਾਂ ਦੇ ਪਰਿਵਾਰ ਵਾਲਿਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਉਹ ਪੋਸਟਮਾਰਟਮ ਰਿਪੋਰਟ ਦੇਖਣ ਤੋਂ ਬਾਅਦ ਹੀ ਅੰਤਿਮ ਸਸਕਾਰ ਕਰਨਗੇ। ਇਸ ਮਾਮਲੇ ਵਿੱਚ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਵਿੱਚ ਗੜਬੜੀ ਹੋ ਸਕਦੀ ਹੈ।
ਇਸ ਸਬੰਧੀ ਸੂਚਨਾ ਮਿਲਦਿਆਂ ਹੀ ਲਖਨਊ ਰੇਂਜ ਦੀ IG ਲਕਸ਼ਮੀ ਸਿੰਘ ਮ੍ਰਿਤਕ ਕਿਸਾਨ ਦੇ ਪਿੰਡ ਪਹੁੰਚੀ ਤੇ ਪਰਿਵਾਰ ਵਾਲਿਆਂ ਨੂੰ ਅੰਤਿਮ ਸਸਕਾਰ ਲਈ ਰਾਜ਼ੀ ਕਰਨ ਦੀ ਕੋਸ਼ਿਸ਼ ਵਿੱਚ ਜੁਟੀ ਹੈ। ਦੱਸਿਆ ਜਾ ਰਿਹਾ ਹੈ ਕਿ ਸਥਾਨਕ ਕਿਸਾਨਾਂ ਵੱਲੋਂ ਵੀ ਸ਼ਹੀਦ ਕਿਸਾਨ ਪਰਿਵਾਰ ਦੇ ਘਰ ਪਹੁੰਚ ਕੇ ਉਨ੍ਹਾਂ ਦਾ ਸਮਰਥਨ ਕੀਤਾ ਗਿਆ।
ਡਰੱਗ ਕੇਸ ‘ਚ ਅੱਜ ਹੋਵੇਗਾ ਵੱਡਾ ਖੁਲਾਸਾ- ਸੁਣਵਾਈ ਤੋਂ ਪਹਿਲਾਂ ਸਿੱਧੂ ਨੇ ਕੀਤਾ ਧਮਾਕੇਦਾਰ ਟਵੀਟ
ਉੱਥੇ ਹੀ ਦੂਜੇ ਪਾਸੇ ਇੱਕ ਹੋਰ ਸ਼ਹੀਦ ਸ਼ਹੀਦ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਹੈ ਅਤੇ ਕਿਹਾ ਕਿ ਪ੍ਰਸ਼ਾਸਨ ਅੰਤਿਮ ਸਸਕਾਰ ਤੋਂ ਬਾਅਦ ਪੋਸਟਮਾਰਟਮ ਰਿਪੋਰਟਾਂ ਨਾਲ ਛੇੜਛਾੜ ਕਰ ਸਕਦਾ ਹੈ।
ਦੱਸ ਦੇਈਏ ਕਿ ਸਰਕਾਰ ਵੱਲੋਂ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਸੋਮਵਾਰ ਸ਼ਾਮ ਨੂੰ ਡਾਕਟਰਾਂ ਦੇ ਇੱਕ ਪੈਨਲ ਵੱਲੋਂ ਕਿਸਾਨਾਂ ਦਾ ਪੋਸਟਮਾਰਟਮ ਕੀਤਾ ਗਿਆ । ਸੋਮਵਾਰ ਦੇਰ ਰਾਤ ਪੋਸਟਮਾਰਟਮ ਤੋਂ ਬਾਅਦ ਮੰਗਲਵਾਰ ਨੂੰ ਸਸਕਾਰ ਲਈ ਲਾਸ਼ਾਂ ਪਰਿਵਾਰਾਂ ਨੂੰ ਵਾਪਸ ਕਰ ਦਿੱਤੀਆਂ ਗਈਆਂ ਸਨ ।