ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵਿਧਾਨ ਸਭਾ 2022 ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕੀਤਾ ਹੈ। ਪੰਜਾਬ ਮਿਲਕਫੈੱਡ ਦੇ ਮੌਜੂਦਾ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਸੁਲਤਾਨਪੁਰ ਲੋਧੀ ਤੋਂ ਅਕਾਲੀ ਦਲ ਵੱਲੋਂ ਚੋਣ ਲੜਨਗੇ।
ਦੱਸਣਯੋਗ ਹੈ ਕਿ ਕੈਪਟਨ ਹਰਮਿੰਦਰ ਸਿੰਘ ਪਹਿਲਾਂ ਕਾਂਗਰਸ ਵਿੱਚ ਸ਼ਾਮਲ ਸਨ ਤੇ ਹੁਣ ਉਨ੍ਹਾਂ ਨੇ ਪਾਰਟੀ ਤੋਂ ਰਿਸ਼ਤਾ ਤੋੜ ਲਿਆ ਹੈ। ਅੱਜ ਦੁਪਹਿਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਉਹ ਅਕਾਲੀ ਦਲ ਵਿੱਚ ਸ਼ਾਮਲ ਹੋਏ।
ਜ਼ਿਲ੍ਹੇ ਦੇ ਵੱਡੇ ਉਦਯੋਗਪਤੀ ਅਤੇ ਪੈਟਰੋਲ ਪੰਪ ਦੇ ਮਾਲਕ ਕੈਪਟਨ ਹਰਮਿੰਦਰ ਸਿੰਘ ਲੰਮੇ ਸਮੇਂ ਤੋਂ ਕਾਂਗਰਸ ਵਿੱਚ ਸਰਗਰਮ ਰਹੇ ਸਨ। 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਉਹ ਸੁਲਤਾਨਪੁਰ ਲੋਧੀ ਹਲਕੇ ਵਿੱਚ ਕਾਂਗਰਸ ਵੱਲੋਂ ਸਰਗਰਮ ਹੋਏ ਸਨ।
ਇਹ ਵੀ ਵੇਖੋ :
Moong Dal Chilla | ਮੂੰਗ ਦਾਲ ਦਾ ਚਿੱਲਾ | Breakfast Recipe | Quick And Easy Recipe
ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਹਰਮਿੰਦਰ ਸਿੰਘ ਨੇ ਸੁਲਤਾਨਪੁਰ ਲੋਧੀ ਤੋਂ ਕਾਂਗਰਸੀ ਉਮੀਦਵਾਰ ਵਜੋਂ ਦਾਅਵਾ ਪੇਸ਼ ਕੀਤਾ ਸੀ, ਪਰ ਹਾਈਕਮਾਨ ਨੇ ਫਿਰ ਨਵਤੇਜ ਸਿੰਘ ਚੀਮਾ ਨੂੰ ਟਿਕਟ ਦੇ ਦਿੱਤੀ। ਇਸ ਤੋਂ ਬਾਅਦ ਕਾਂਗਰਸ ਨੇ ਕੈਪਟਨ ਹਰਮਿੰਦਰ ਸਿੰਘ ਨੂੰ ਪੰਜਾਬ ਮਿਲਕਫੈਡ ਦਾ ਚੇਅਰਮੈਨ ਨਿਯੁਕਤ ਕਰਕੇ ਸੰਤੁਸ਼ਟ ਕਰਨ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ : ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖਬਰ- ਰੁੱਸੇ ਬਲਬੀਰ ਸਿੱਧੂ ਦੇ ਘਰ ਪਹੁੰਚੇ CM ਚੰਨੀ
ਮੂਲ ਤੌਰ ‘ਤੇ ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡ ਨਸੀਰਪੁਰ ਦੇ ਰਹਿਣ ਵਾਲੇ ਕੈਪਟਨ ਹਰਮਿੰਦਰ ਸਿੰਘ ਦਾ ਜ਼ਿਆਦਾਤਰ ਕਾਰੋਬਾਰ ਕਪੂਰਥਲਾ ਵਿੱਚ ਹੀ ਹੈ। ਲੰਮੇ ਸਮੇਂ ਤੋਂ ਉਹ ਸੁਲਤਾਨਪੁਰ ਲੋਧੀ ਵਿੱਚ ਰਾਜਨੀਤਕ ਤੌਰ ‘ਤੇ ਸਰਗਰਮ ਹਨ। ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਉਥਲ-ਪੁਥਲ ਤੋਂ ਨਿਰਾਸ਼ ਹੋ ਕੇ ਉਨ੍ਹਾਂ ਨੇ ਕਾਂਗਰਸ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫੈਸਲਾ ਲਿਆ।