ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਸਿਆਸਤ ਕਾਫੀ ਗਰਮਾ ਗਈ ਹੈ। ਇਸੇ ਭਖਦੇ ਮੁੱਦੇ ‘ਤੇ ਨਵਜੋਤ ਸਿੰਘ ਸਿੱਧੂ ਨੇ ਯੂ. ਪੀ. ਸਰਕਾਰ ਨੂੰ ਕੱਲ੍ਹ ਤੱਕ ਦਾ ਅਲਟੀਮੇਟ ਦਿੱਤਾ ਹੈ।
ਟਵੀਟ ਕਰਦਿਆਂ ਸਿੱਧੂ ਨੇ ਕਿਹਾ ਕਿ ਜੇ ਕੱਲ੍ਹ ਤੱਕ ਬੇਕਸੂਰ ਕਿਸਾਨਾਂ ਦੇ ਵਹਿਸ਼ੀ ਕਤਲ ਲਈ ਜ਼ਿੰਮੇਵਾਰ ਕੇਂਦਰੀ ਮੰਤਰੀ ਦੇ ਪੁੱਤਰ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤੇ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ ਵਿਚ ਰੱਖੀ ਗਈ ਕਿਸਾਨਾਂ ਦੇ ਹੱਕਾਂ ਲਈ ਲੜ ਰਹੀ ਸਾਡੀ ਲੀਡਰ ਸ਼੍ਰੀਮਤੀ ਪ੍ਰਿੰਯਕਾ ਗਾਂਧੀ ਜੀ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਪੰਜਾਬ ਕਾਂਗਰਸ ਲਖੀਮਪੁਰ ਖੀਰੀ ਵੱਲ ਮਾਰਚ ਕਰੇਗੀ।
Moong Dal Chilla | ਮੂੰਗ ਦਾਲ ਦਾ ਚਿੱਲਾ | Breakfast Recipe | Quick And Easy Recipe
ਦੱਸ ਦੇਈਏ ਕਿ ਲਖੀਮਪੁਰ ਖੀਰੀ ਘਟਨਾ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਗਈ ਪ੍ਰਿਯੰਕਾ ਗਾਂਧੀ ਨੂੰ ਯੂਪੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਸੀਤਾਪੁਰ ਵਿੱਚ ਪੀਏਸੀ ਦੇ ਗੈਸਟ ਹਾਊਸ ਵਿੱਚ 30 ਘੰਟੇ ਹਿਰਾਸਤ ਵਿੱਚ ਰੱਖਣ ਤੋਂ ਬਾਅਦ ਪ੍ਰਿਯੰਕਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਚੰਗੀ ਖਬਰ : ਸੈਲਾਨੀਆਂ ਨੂੰ ਇਨ੍ਹਾਂ ਨਿਯਮਾਂ ਨਾਲ ਮਿਲੀ ਰਿਟ੍ਰੀਟ ਸੇਰੇਮਨੀ ਵੇਖਣ ਦੀ ਇਜਾਜ਼ਤ
ਪ੍ਰਿਯੰਕਾ ਦੇ ਖਿਲਾਫ ਧਾਰਾ 144 ਦੀ ਉਲੰਘਣਾ ਅਤੇ ਸ਼ਾਂਤੀ ਭੰਗ ਹੋਣ ਦੀ ਸ਼ੰਕਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਉਨ੍ਹਾਂ ਨੂੰ ਕੁੱਝ ਵਿੱਚ ਅਦਾਲਤ ਵਿੱਚ ਪੇਸ਼ ਕਰੇਗੀ। ਪੁਲਿਸ ਨੇ ਪ੍ਰਿਯੰਕਾ ਸਮੇਤ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਅਤੇ ਯੂਪੀ ਕਾਂਗਰਸ ਦੇ ਪ੍ਰਧਾਨ ਅਜੇ ਕੁਮਾਰ ਲੱਲੂ ਸਮੇਤ 11 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ।