ਲ਼ਖੀਮਪੁਰ ਖੀਰੀ ਵਿਚ ਹੋਈ ਹਿੰਸਾ ਦੀ ਦੇਸ਼ਾਂ ਵਿਚ ਹੀ ਨਹੀਂ ਵਿਦੇਸ਼ਾਂ ਵਿਚ ਨਿੰਦਾ ਕੀਤੀ ਜਾ ਰਹੀ ਹੈ। ਕੈਨੇਡਾ ਅਤੇ ਬ੍ਰਿਟੇਨ ਦੇ ਪੰਜਾਬ ਮੂਲ ਦੇ ਸੰਸਦ ਮੈਂਬਰਾਂ ਨੇ ਯੂਪੀ ਵਿੱਚ ਲਖੀਮਪੁਰ ਖੀਰੀ ਹਿੰਸਾ ਦੀ ਨਿਖੇਧੀ ਕੀਤੀ ਹੈ ਜਿੱਥੇ ਐਤਵਾਰ ਨੂੰ ਚਾਰ ਕਿਸਾਨਾਂ ਸਮੇਤ ਅੱਠ ਲੋਕ ਮਾਰੇ ਗਏ ਸਨ।
ਕੈਨੇਡੀਅਨ ਸੰਸਦ ਮੈਂਬਰ ਟਿਮ ਉੱਪਲ ਨੇ ਟਵੀਟ ਕੀਤਾ, “ਲਖੀਮਪੁਰ ਖੀਰੀ ਵਿੱਚ ਪ੍ਰਦਰਸ਼ਨਕਾਰੀ ਕਿਸਾਨਾਂ ‘ਤੇ ਬੇਰਹਿਮੀ ਨਾਲ ਹੋਇਆ ਹਮਲਾ ਦਿਲ ਝਿੰਜੋੜ ਦੇਣ ਵਾਲਾ ਹੈ, ਜਿਸ ਵਿੱਚ 4 ਕਿਸਾਨਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਜ਼ਿੰਮੇਵਾਰ ਲੋਕਾਂ ‘ਤੇ ਕਾਰਵਾਈ ਹੋਣੀ ਚਾਹੀਦੀ ਹੈ। ”
ਯੂ. ਕੇ. ਦੀ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਵੀ ਟਵੀਟ ਕੀਤਾ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਮੰਦਭਾਗੀ ਹੈ ਅਤੇ ਸ਼ਾਂਤੀਪੂਰਵਕ ਵਿਰੋਧ ਕਰ ਰਹੇ 4 ਕਿਸਾਨਾਂ ਦੀ ਮੌਤ ਦੀ ਜਾਂਚ ਹੋਣੀ ਚਾਹੀਦੀ ਹੈ। ਹਿੰਸਾ ਵਿਚ ਮਾਰੇ ਜਾਣ ਵਾਲੇ ਕਿਸਾਨਾਂ ਵਿਚ ਗੁਰਵਿੰਦਰ ਸਿੰਘ (19), ਲਵਪ੍ਰੀਤ ਸਿੰਘ 20, ਦਲਜੀਤ ਸਿੰਘ 35 ਅਤੇ ਨਛੱਤਰ ਸਿੰਘ (60) ਸਾਲਾ ਸ਼ਾਮਲ ਸਨ।
ਕੈਨੇਡੀਅਨ ਸੰਸਦ ਮੈਂਬਰ ਰੂਬੀ ਸਹੋਤਾ ਨੇ ਟਵੀਟ ਕੀਤਾ, “ਭਾਰਤ ਦੇ ਲਖੀਮਪੁਰ ਖੀਰੀ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਹੋਈ ਹਿੰਸਾ ਬਾਰੇ ਜਾਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਮਾਰੇ ਗਏ ਜਾਂ ਜ਼ਖਮੀ ਹੋਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ। ਮੈਂ ਨਿਆਂ ਅਤੇ ਜਵਾਬਦੇਹੀ ਦੀਆਂ ਵਧਦੀਆਂ ਮੰਗਾਂ ਵਿੱਚ ਆਪਣੀ ਆਵਾਜ਼ ਬੁਲੰਦ ਕਰਦੀ ਹਾਂ। ”
ਯੂ. ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਟਵੀਟ ਕੀਤਾ ਕਿ ਲਖੀਮਪੁਰ ਖੀਰੀ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਮੌਤ ਨੇ ਦਿਲ ਨੂੰ ਬੁਰੀ ਤਰ੍ਹਾਂ ਝਿੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਹਮਦਰਦੀ, ਜਿਨ੍ਹਾਂ ਨੇ ਘਰ ਦੇ ਮੈਂਬਰ ਖੋਹੇ ਹਨ। ਉਮੀਦ ਹੈ ਕਿ ਅਧਿਕਾਰੀ ਅਤੇ ਮੀਡੀਆ ਨਿਰਪੱਖਤਾ ਨਾਲ ਉਨ੍ਹਾਂ ਨੂੰ ਇਨਸਾਫ਼ ਦਿਵਾਉਣਗੇ, ਜਿਸ ਦੇ ਉਹ ਹੱਕਦਾਰ ਹਨ।
Moong Dal Chilla | ਮੂੰਗ ਦਾਲ ਦਾ ਚਿੱਲਾ | Breakfast Recipe | Quick And Easy Recipe