ਚੰਡੀਗੜ੍ਹ : ਸੂਬਾ ਭਰ ਦੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿੱਤ ਵਿਭਾਗ ਨੂੰ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਮੌਜੂਦਾ ਵਿੱਤੀ ਸਾਲ ਦੌਰਾਨ ਤਿੰਨ ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਇਕ ਜੁਲਾਈ, 2021 ਤੋਂ 1887 ਕਰੋੜ ਰੁਪਏ ਦੀ ਵਾਧੂ ਰਾਸ਼ੀ ਨਾਲ ਸੋਧੀ ਹੋਈ ਪੈਨਸ਼ਨ ਦੀ ਅਦਾਇਗੀ ਕਰਨ ਦੇ ਆਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ : ਲਖੀਮਪੁਰ-ਖੀਰੀ ਹਿੰਸਾ ਨੂੰ ਲੈ ਕੇ ਕੈਨੇਡਾ, ਯੂ. ਕੇ. ਦੇ ਪੰਜਾਬੀ MPs ਦੇ ਬਿਆਨ ਆਏ ਸਾਹਮਣੇ, ਜਾਣੋ ਕੀ ਬੋਲੇ
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਦੇ ਮੁਤਾਬਕ ਸ. ਚੰਨੀ ਨੇ ਇਸ ਸਬੰਧੀ ਫਾਈਲ ਉਤੇ ਅੱਜ ਸੇਵੇਰ ਸਹੀ ਪਾ ਦਿੱਤੀ ਹੈ। ਇਸੇ ਦੌਰਾਨ ਮੁੱਖ ਮੰਤਰੀ ਨੇ ਲੀਵ ਇਨਕੈਸ਼ਮੈਂਟ ਅਤੇ ਗ੍ਰੈਚੂਇਟੀ ਸਮੇਤ ਸੇਵਾ-ਮੁਕਤ ਲਾਭ ਦੇਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਕਿਸ਼ਤਾਂ ਵਿਚ ਅਦਾਇਗੀ ਕਰਨ ਦੇ ਪਹਿਲੇ ਫੈਸਲੇ ਦੀ ਬਜਾਏ ਹੁਣ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਇਕ ਜਨਵਰੀ, 2016 ਤੋਂ 30 ਜੂਨ, 2021 ਦਰਮਿਆਨ ਸੇਵਾ-ਮੁਕਤ ਹੋਏ ਲਗਪਗ 42,600 ਨੂੰ 915 ਕਰੋੜ ਰੁਪਏ ਦੀ ਅਦਾਇਗੀ ਇਕ ਵਾਰ ਹੀ ਕਰ ਦਿੱਤੀ ਜਾਵੇਗੀ।
ਇਹ ਵੀ ਦੇਖੋ : Moong Dal Chilla | ਮੂੰਗ ਦਾਲ ਦਾ ਚਿੱਲਾ | Breakfast Recipe | Quick And Easy Recipe
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਫੈਸਲੇ ਨਾਲ ਮੌਜੂਦਾ ਵਿੱਤੀ ਸਾਲ ਦੌਰਾਨ ਸੂਬੇ ਦੇ ਖਜ਼ਾਨੇ ਉਤੇ ਕੁੱਲ 2802 ਕਰੋੜ ਰੁਪਏ ਦਾ ਬੋਝ ਪਵੇਗਾ। ਇਸ ਤਰ੍ਹਾਂ ਮੁੱਖ ਮੰਤਰੀ ਨੇ ਆਦੇਸ਼ ਦਿੱਤੇ ਕਿ ਅਜਿਹੀ ਸੋਧੀ ਹੋਈ ਪੈਨਸ਼ਨ ਇਕ ਜੁਲਾਈ, 2021 ਤੋਂ ਪੈਨਸ਼ਨਰਾਂ ਨੂੰ ਇਕ ਵਾਰ ਵਿਚ ਹੀ ਅਦਾ ਕਰ ਦਿੱਤੀ ਜਾਵੇਗੀ।