ਪੰਜਾਬ ਸਰਕਾਰ ਵੱਲੋਂ ਆਪਣੀ ਵਜ਼ਾਰਤ ਦੇ ਮੰਤਰੀਆਂ ਨਾਲ ਲੋਕ ਸੰਪਰਕ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਮੁਤਾਬਕ ਨਰਿੰਦਰ ਪਾਲ ਸਿੰਘ ਜਗਦਿਓ, ਅਮਨਦੀਪ ਸਿੰਘ ਸੰਧੂ, ਦਲਬੀਰ ਕੌਰ ਨੂੰ ਮਨਪ੍ਰੀਤ ਸਿੰਘ ਬਾਦਲ, ਸੁਖਬਿੰਦਰ ਸਿੰਘ ਸਰਕਾਰੀਆ, ਰਜ਼ੀਆ ਸੁਲਤਾਨਾ, ਰਾਣਾ ਕੇ.ਪੀ. ਸਿੰਘ ਤੇ ਮੁੱਖ ਸਕੱਤਰ ਪੰਜਾਬ ਨਾਲ ਤਾਇਨਾਤ ਕੀਤਾ ਗਿਆ ਹੈ।

ਰੁਚੀ ਕਾਲੜਾ ਅਤੇ ਕੁਲਤਾਰ ਸਿੰਘ ਮੀਆਂਪੁਰੀ ਨੂੰ ਉਪ ਮੁੱਖ ਮੰਤਰੀ ਓ.ਪੀ. ਸੋਨੀ, ਭਾਰਤ ਭੂਸ਼ਣ ਆਸ਼ੂ ਅਤੇ ਸੰਗਤ ਸਿੰਘ ਗਿਲਜ਼ੀਆਂ, ਮੁੱਖ ਚੋਣ ਅਧਿਕਾਰੀ ਨਾਲ ਅਤੇ ਸਰਬਜੀਤ ਸਿੰਘ, ਹਰਿੰਦਰ ਸਿੰਘ ਨੂੰ ਅਰੁਨਾ ਚੌਧਰੀ, ਵਿਜੈ ਇੰਦਰ ਸਿੰਗਲਾ ਤੇ ਡਾ. ਰਾਜ ਕੁਮਾਰ ਵੇਰਕਾ ਨਾਲ ਤਾਇਨਾਤ ਕੀਤਾ ਗਿਆ ਹੈ।
ਇਹ ਵੀ ਵੇਖੋ :
ਮੁੰਬਈ ਤੋਂ Acting ਛੱਡ ਖੋਲੀ ਆਪਣੀ ਨੂਟਰੀ ਕੁਲਚੇ ਦੀ ਦੁਕਾਨ | Inspirational Story | Street Food

ਨਵਦੀਪ ਸਿੰਘ ਗਿੱਲ ਨੂੰ ਉਪ ਮੁੱਖ ਮੰਤਰੀ ਰੰਧਾਵਾ ਅਤੇ ਪਰਗਟ ਸਿੰਘ ਨਾਲ, ਪ੍ਰੀਤ ਕੰਵਲ ਸਿੰਘ, ਕੁਲਜੀਤ ਸਿੰਘ ਮੀਆਂਪੁਰੀ, ਦਵਿੰਦਰ ਕੌਰ ਨੂੰ ਤ੍ਰਿਪਤ ਬਾਜਵਾ, ਰਾਣਾ ਗੁਰਜੀਤ ਅਤੇ ਰਣਦੀਪ ਨਾਭਾ ਨਾਲ, ਬਲਜਿੰਦਰ ਸਿੰਘ, ਸੁਰੇਸ਼ ਕੁਮਾਰ ਨੂੰ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸਮੂਹ ਕਮਿਸ਼ਨ, ਪੰਜਾਬ ਤੇ ਹਰਿਆਣਾ ਹਾਈ ਕੋਰਟ ਲਈ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਰਮਪ੍ਰੀਤ ਸਿੰਘ ਨਰੂਲਾ, ਰਮਨਦੀਪ ਸਿੰਘ ਨੂੰ ਬ੍ਰਹਮ ਮਹਿੰਦਰਾ, ਗੁਰਪ੍ਰੀਤ ਸਿੰਘ ਕੋਟਲੀ ਤੇ ਡੀ.ਜੀ.ਪੀ. ਪੰਜਾਬ ਨਾਲ ਕੀਤਾ ਤਾਇਨਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕਾਂਗਰਸ ਦੇ ਕਲੇਸ਼ ਕਰਕੇ ਕੈਪਟਨ ਦੇ ਇੱਕ ਹੋਰ ਚਹੇਤੇ ਦੀ ਹੋਈ ਛੁੱਟੀ!






















