ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਬੀਤੇ ਐਤਵਾਰ ਨੂੰ ਇੱਕ ਮੰਦਭਾਗੀ ਘਟਨਾ ਵਾਪਰੀ ਸੀ। ਇਸ ਘਟਨਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਜਾਨ ਚਲੀ ਗਈ ਸੀ। ਉੱਥੇ ਹੀ ਇਸ ਮਾਮਲੇ ਨੇ ਪੂਰੇ ਦੇਸ਼ ਦਾ ਸਿਆਸੀ ਪਾਰਾ ਵੀ ਚੜ੍ਹਾ ਦਿੱਤਾ ਹੈ।
ਉੱਥੇ ਹੀ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਕੇਜਰੀਵਾਲ ਨੇ ਮੋਦੀ ਸਰਕਾਰ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਕਾਤਲਾਂ ਨੂੰ ਬਚਾਉਣ ‘ਚ ਲੱਗੀ ਹੋਈ ਹੈ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਪੂਰਾ ਸਿਸਟਮ ਕੁਚਲ ਦਿੱਤਾ ਗਿਆ ਹੈ। ਸਰਕਾਰ ਨੂੰ ਸਵਾਲ ਪੁੱਛਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੇ ਸਰਕਾਰ ਦਾ ਕੀ ਵਿਗਾੜਿਆ ਹੈ। ਇੱਕ ਪ੍ਰੈਸ ਕਾਨਫਰੰਸ ਵਿੱਚ ਅਰਵਿੰਦ ਕੇਜਰੀਵਾਲ ਨੇ ਲਖੀਮਪੁਰ ਖੀਰੀ ਦੀ ਘਟਨਾ ਨੂੰ ਲੈ ਕੇ ਕੇਂਦਰ ਸਰਕਾਰ ਉੱਤੇ ਇੱਕ ਤੋਂ ਬਾਅਦ ਇੱਕ ਹਮਲਾ ਬੋਲਿਆ।
ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ, “ਲਖੀਮਪੁਰ ਵਿੱਚ ਜੋ ਵੀ ਹੋਇਆ, ਦੇਸ਼ ਇਸ ਬਾਰੇ ਚਰਚਾ ਕਰ ਰਿਹਾ ਹੈ। ਅਜੇ ਤੱਕ ਕਾਤਲਾਂ ਨੂੰ ਗ੍ਰਿਫਤਾਰ ਕਿਉਂ ਨਹੀਂ ਕੀਤਾ ਗਿਆ? ਕਾਤਲਾਂ ਨੂੰ ਕਿਉਂ ਬਚਾਇਆ ਜਾ ਰਿਹਾ ਹੈ? ਕੇਂਦਰ ਸਰਕਾਰ ਕਾਤਲਾਂ ਨੂੰ ਬਚਾਉਣ ਵਿੱਚ ਰੁੱਝੀ ਹੋਈ ਹੈ। ਲਖੀਮਪੁਰ ਵਿੱਚ ਜੋ ਹੋਇਆ ਉਹ ਮੈਨੂੰ ਬ੍ਰਿਟਿਸ਼ ਰਾਜ ਦੀ ਯਾਦ ਦਿਵਾਉਂਦਾ ਹੈ। ਕਿਸਾਨਾਂ ਨੇ ਸਰਕਾਰ ਦਾ ਕੀ ਵਿਗਾੜਿਆ ਹੈ? ਪ੍ਰੈਸ ਕਾਨਫਰੰਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਨੇ ਪੁੱਛਿਆ, “ਕਾਤਲਾਂ ਨੂੰ ਅਜੇ ਤੱਕ ਗ੍ਰਿਫਤਾਰ ਕਿਉਂ ਨਹੀਂ ਕੀਤਾ ਗਿਆ? ਆਖ਼ਰਕਾਰ, ਕੀ ਗੱਲ ਹੈ? ਉਨ੍ਹਾਂ ਨੂੰ ਕਿਉਂ ਬਚਾਇਆ ਜਾ ਰਿਹਾ ਹੈ? ਇੰਨੀ ਭੀੜ ਦੇ ਸਾਹਮਣੇ ਕੋਈ ਬਹੁਤ ਸਾਰੇ ਲੋਕਾਂ ਨੂੰ ਕੁਚਲਦਾ ਹੋਇਆ ਬਾਹਰ ਨਿਕਲ ਜਾਵੇ ਅਤੇ ਪੂਰਾ ਸਿਸਟਮ ਉਸ ਕਾਤਲ ਨੂੰ ਬਚਾਉਣ ਲਈ ਲੱਗ ਜਾਵੇ। ਅਸੀਂ ਅਜਿਹਾ ਤਾ ਫਿਲਮਾਂ ਵਿੱਚ ਵੇਖਦੇ ਸੀ।”
ਇਹ ਵੀ ਦੇਖੋ : ਮੁੰਬਈ ਤੋਂ Acting ਛੱਡ ਖੋਲੀ ਆਪਣੀ ਨੂਟਰੀ ਕੁਲਚੇ ਦੀ ਦੁਕਾਨ | Inspirational Story | Street Food