ਲਖੀਮਪੁਰ ਖੀਰੀ ਕਾਂਡ ਨੂੰ ਲੈ ਕੇ ਸਿਆਸੀ ਲੜਾਈ ਦੇ ਵਿਚਕਾਰ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਹੁਣ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਮੁੱਖ ਮੰਤਰੀ ਚੰਨੀ ਅਤੇ ਦੋ ਹੋਰ ਲੋਕਾਂ ਨੂੰ ਲਖੀਮਪੁਰ ਖੀਰੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ।
ਯੂਪੀ ਸਰਕਾਰ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਰਾਹੁਲ ਗਾਂਧੀ ਫਲਾਈਟ ਰਾਹੀਂ ਲਖਨਊ ਪਹੁੰਚ ਰਹੇ ਹਨ। ਉਥੋਂ ਉਹ ਲਖੀਮਪੁਰ ਖੀਰੀ ਜਾਣਗੇ। ਦੂਜੇ ਪਾਸੇ, ਪ੍ਰਿਯੰਕਾ ਗਾਂਧੀ ਨੂੰ ਗ੍ਰਿਫਤਾਰ ਕਰਕੇ ਸੀਤਾਪੁਰ ਦੇ ਗੈਸਟ ਹਾਊਸ ਵਿੱਚ ਰੱਖਿਆ ਗਿਆ ਸੀ। ਜਿਥੋਂ ਹੁਣ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਦਰਅਸਲ ਲਖੀਮਪੁਰ ਵਿੱਚ ਰਾਜਨੀਤਕ ਪਾਰਟੀ ਦੇ ਨੇਤਾਵਾਂ ਨੂੰ ਦਾਖ਼ਲਾ ਨਾ ਦਿੱਤੇ ਜਾਣ ਨਾਲ ਭਖੀ ਸਿਆਸਤ ਪਿੱਛੋਂ ਯੋਗੀ ਸਰਕਾਰ ਨੇ ਨਵਾਂ ਫ਼ਰਮਾਨ ਜਾਰੀ ਕਰ ਦਿੱਤਾ ਹੈ। ਯੂ. ਪੀ. ਸਰਕਾਰ ਨੇ ਰਾਹੁਲ ਗਾਂਧੀ ਤੇ ਪ੍ਰਿਯੰਕਾ ਸਮੇਤ 3 ਹੋਰ ਨੇਤਾਵਾਂ ਨੂੰ ਲਖੀਮਪੁਰ ਖੀਰੀ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਰਾਹੁਲ ਗਾਂਧੀ ਨਾਲ ਪੰਜਾਬ ਦੇ ਸੀ. ਐੱਮ. ਚਰਨਜੀਤ ਸਿੰਘ ਚੰਨੀ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਜਾ ਰਹੇ ਹਨ। ਇਸ ਦੌਰਾਨ ਕਿਸੇ ਵੀ ਇਕੱਠ ਦੀ ਇਜਾਜ਼ਤ ਨਹੀਂ ਹੋਵੇਗੀ। ਦੱਸ ਦੇਈਏ ਕਿ ਰਾਹੁਲ ਗਾਂਧੀ ਫਲਾਈਟ ਰਾਹੀਂ ਲਖਨਊ ਪਹੁੰਚ ਰਹੇ ਹਨ।
ਇਸ ਤੋਂ ਪਹਿਲਾਂ ਐਤਵਾਰ ਨੂੰ ਲਖੀਮਪੁਰ ਵਿੱਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਤੋਂ ਬਾਅਦ ਪ੍ਰਸ਼ਾਸਨ ਨੇ ਲਖੀਮਪੁਰ ਖੀਰੀ ਵਿੱਚ ਧਾਰਾ 144 ਲਾਗੂ ਕਰ ਦਿੱਤੀ ਸੀ। ਕਿਸਾਨ ਜਥੇਬੰਦੀਆਂ ਤੋਂ ਇਲਾਵਾ ਕਿਸੇ ਵੀ ਪਾਰਟੀ ਆਗੂ ਨੂੰ ਉੱਥੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਸੀ। ਪ੍ਰਿਯੰਕਾ ਗਾਂਧੀ, ਅਖਿਲੇਸ਼ ਯਾਦਵ, ਸੰਜੇ ਸਿੰਘ ਆਦਿ ਨੇ ਲਖੀਮਪੁਰ ਜਾਣ ਦੀ ਕੋਸ਼ਿਸ਼ ਕੀਤੀ ਸੀ। ਪਰ ਉਨ੍ਹਾਂ ਨੂੰ ਵੱਖ -ਵੱਖ ਥਾਵਾਂ ‘ਤੇ ਹਿਰਾਸਤ ਵਿੱਚ ਲੈ ਲਿਆ ਗਿਆ ਸੀ।
ਇਹ ਵੀ ਦੇਖੋ : ਮੁੰਬਈ ਤੋਂ Acting ਛੱਡ ਖੋਲੀ ਆਪਣੀ ਨੂਟਰੀ ਕੁਲਚੇ ਦੀ ਦੁਕਾਨ | Inspirational Story | Street Food