ਲਖੀਮਪੁਰ ਖੀਰੀ ਵਿੱਚ ਵਾਪਰੀ ਹਿੰਸਾ ਨੂੰ ਲੈ ਕੇ ਕਿਸਾਨਾਂ ਨਾਲ ਇਕਜੁੱਟਤਾ ਦਿਖਾਉਣ ਲਈ ਰਾਹੁਲ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਚੰਨੀ ਤੇ ਛੱਤੀਸਗੜ੍ਹ ਦੇ ਸੀਐਮ ਭੁਪੇਸ਼ ਬਘੇਲ ਲਖਨਊ ਪਹੁੰਚੇ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਲਈ ਵੱਡਾ ਐਲਾਨ ਕੀਤਾ।
ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਕਿਸਾਨਾਂ ਤੇ ਪੱਤਰਕਾਰ ਦੇ ਪਰਿਵਾਰਾਂ ਨੂੰ 50-50 ਲੱਖ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਛੱਤੀਸਗੜ੍ਹ ਸਰਕਾਰ ਨੇ ਵੀ ਪੀੜਤ ਵਾਰਸਾਂ ਨੂੰ 50-50 ਲੱਖ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਦੱਸਣਯੋਗ ਹੈ ਕਿ ਲਖੀਮਪੁਰ ਵਿੱਚ ਚਾਰ ਕਿਸਾਨਾਂ ਦੀ ਮੌਤ ਹੋਈ ਸੀ।
ਇਹ ਵੀ ਵੇਖੋ :
ਮੁੰਬਈ ਤੋਂ Acting ਛੱਡ ਖੋਲੀ ਆਪਣੀ ਨੂਟਰੀ ਕੁਲਚੇ ਦੀ ਦੁਕਾਨ | Inspirational Story | Street Food
ਲਖਨਊ ਆਉਣ ਤੋਂ ਪਹਿਲਾਂ ਵੀ ਸੀਐਮ ਚੰਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਸੀ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ। ਦੱਸਣਯੋਗ ਹੈ ਕਿ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਪੰਜ ਮੈਂਬਰੀ ਕਾਂਗਰਸ ਵਫਦੀ ਲਖਨਊ ਹਵਾਈ ਅੱਡੇ ਤੋਂ ਲਖੀਮਪੁਰ ਖੀਰੀ ਲਈ ਰਵਾਨਾ ਹੋਇਆ ਹੈ। ਰਾਹੁਲ ਗਾਂਧੀ ਦੇ ਨਾਲ ਪ੍ਰਿਯੰਕਾ ਗਾਂਧੀ ਵੀ ਲਖੀਮਪੁਰ ਖੀਰੀ ਜਾਏਗੀ।
ਇਹ ਵੀ ਪੜ੍ਹੋ : ਪੰਜਾਬ : ਦੂਰਦਰਸ਼ਨ ਦੇ ਦਰਸ਼ਕਾਂ ਲਈ ਮਾੜੀ ਖਬਰ- ਸਰਕਾਰ ਨੇ ਲਿਆ ਇਹ ਵੱਡਾ ਫੈਸਲਾ
ਉੱਤਰ ਪ੍ਰਦੇਸ਼ ਦੇ ਲਖੀਮਪੁਰ ਦੀ ਘਟਨਾ ‘ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਂ ਅੱਜ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਲਖਨਊ ਪਹੁੰਚਿਆ ਹਾਂ। ਜਿਥੇ ਕਿਸਾਨ ਅਤੇ ਪੱਤਰਕਾਰ ਮਾਰੇ ਗਏ ਹਨ, ਅਸੀਂ ਉਸ ਘਟਨਾ ਸਥਾਨ ‘ਤੇ ਜਾ ਰਹੇ ਹਾਂ। ਮੈਨੂੰ ਅਫਸੋਸ ਹੈ ਕਿ ਹਮਲਾ ਯੋਜਨਾ ਬਣਾ ਕੇ ਹੋਇਆ ਹੈ। ਕਿਸਾਨਾਂ ਨੂੰ ਮਾਰਿਆ ਜਾਏਗਾ ਤਾਂ ਅਸੀਂ ਚੁੱਪ ਨਹੀਂ ਬੈਠਾਂਗੇ।