ਬੀਤੇ ਦਿਨੀਂ ਹਥਿਆਰਬੰਦ ਤਾਲਿਬਾਨ ਲੜਾਕੂ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰਾ ਕਾਰਤੇ ਪਰਵਾਨ ਵਿੱਚ ਦਾਖਲ ਹੋਏ ਅਤੇ ਗਾਰਡਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਨ੍ਹਾਂ ਲੋਕਾਂ ਨੇ ਅਹਾਤੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਵੀ ਤੋੜ ਦਿੱਤੇ। ਇਸ ਤੋਂ ਬਾਅਦ ਉਥੋਂ ਚਲੇ ਗਏ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਭੰਨਤੋੜ ਦੀ ਸਖਤ ਨਿੰਦਾ ਕੀਤੀ ਤੇ ਨਾਲ ਹੀ ਉਨ੍ਹਾਂ ਨੇ ਕੇਂਦਰ ਨੂੰ ਤੁਰੰਤ ਐਕਸ਼ਨ ਮੋਡ ਵਿਚ ਆਉਣ ਨੂੰ ਕਿਹਾ। ਉਨ੍ਹਾਂ ਕਿਹਾ ਕਿ ਅਸੀਂ ਭਾਰਤ ਸਰਕਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪਵਿੱਤਰ ਅਸਥਾਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਤੁਰੰਤ ਦਖਲ ਦੇਣ ਦੀ ਅਪੀਲ ਕਰਦੇ ਹਾਂ। ਉਨ੍ਹਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਜਿਹੀ ਸ਼ਰਮਨਾਕ ਘਟਨਾ ਦੁਬਾਰਾ ਨਾ ਦੁਹਰਾਈ ਜਾਵੇ।
ਰਿਪੋਰਟਾਂ ਅਨੁਸਾਰ 15-16 ਅਣਪਛਾਤੇ ਹਥਿਆਰਬੰਦ ਲੋਕ ਦੁਪਹਿਰ ਦੇ ਸਮੇਂ ਗੁਰਦੁਆਰੇ ਦੇ ਅੰਦਰ ਪਹੁੰਚ ਗਏ। ਇਨ੍ਹਾਂ ਲੋਕਾਂ ਨੇ ਤਿੰਨ ਗਾਰਡਾਂ ਦੇ ਹੱਥ ਅਤੇ ਪੈਰ ਬੰਨ੍ਹੇ ਹੋਏ ਸਨ। ਉਨ੍ਹਾਂ ਨੇ ਬਾਹਰ ਜਾਂਦੇ ਸਮੇਂ ਸੀਸੀਟੀਵੀ ਵੀ ਤੋੜ ਦਿੱਤੇ। ਘਟਨਾ ਦੀ ਸੂਚਨਾ ਸਥਾਨਕ ਪ੍ਰਸ਼ਾਸਨ ਨੂੰ ਦਿੱਤੀ ਗਈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਵਿੱਚ ਹੋਏ ਨੁਕਸਾਨ ਦਾ ਵੀ ਮੁਲਾਂਕਣ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ, ਇੰਡੀਆ ਵਰਲਡ ਫੋਰਮ ਦੇ ਪ੍ਰਧਾਨ ਪੁਨੀਤ ਸਿੰਘ ਚੰਡੋਕ ਨੇ ਦੱਸਿਆ ਕਿ ਹਥਿਆਰਬੰਦ ਤਾਲਿਬਾਨ ਅਧਿਕਾਰੀ ਗੁਰਦੁਆਰੇ ਵਿੱਚ ਦਾਖਲ ਹੋਏ ਸਨ।
ਇਹ ਵੀ ਪੜ੍ਹੋ : ਸਿੱਧੂ ਹੋਏ ਸਰਗਰਮ, ਲਖੀਮਪੁਰ ਸਬੰਧੀ ਕਰ ‘ਤਾ ਵੱਡਾ ਐਲਾਨ, ਵਿਰੋਧੀ ਹੋਣਗੇ ਪਸਤ
ਉਨ੍ਹਾਂ ਦਾ ਕਹਿਣਾ ਹੈ ਕਿ ਪਵਿੱਤਰ ਸਥਾਨ ਦਾ ਅਪਮਾਨ ਵੀ ਕੀਤਾ ਗਿਆ ਹੈ ਅਤੇ ਇਸ ਨੂੰ ਨੁਕਸਾਨ ਵੀ ਪਹੁੰਚਾਇਆ ਗਿਆ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰਾਲੇ ਨੂੰ ਮਾਮਲੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਦੇਸ਼ ਵਿੱਚ ਹਿੰਦੂਆਂ ਅਤੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਪਹਿਲਾਂ ਇਹ ਦਾਅਵਾ ਕੀਤਾ ਜਾ ਰਿਹਾ ਸੀ ਕਿ ਅਫਗਾਨ ਸਿੱਖਾਂ ਨੂੰ ਬੰਧਕ ਬਣਾ ਲਿਆ ਗਿਆ ਸੀ ਪਰ ਬਾਅਦ ਵਿੱਚ ਇਹ ਸਪਸ਼ਟ ਕੀਤਾ ਗਿਆ ਕਿ ਬੰਧਕ ਬਣਾਏ ਗਏ ਤਿੰਨੋ ਗਾਰਡ ਮੁਸਲਮਾਨ ਸਨ। ਕਾਬੁਲ ਦਾ ਇਹ ਗੁਰਦੁਆਰਾ ਤਾਲਿਬਾਨ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸਿੱਖਾਂ ਅਤੇ ਹਿੰਦੂਆਂ ਲਈ ਇੱਕ ਸੁਰੱਖਿਅਤ ਪਨਾਹਗਾਹ ਬਣ ਗਿਆ ਅਤੇ ਤਾਲਿਬਾਨ ਨੇ ਭਰੋਸਾ ਦਿੱਤਾ ਸੀ ਕਿ ਇੱਥੋਂ ਦੇ ਲੋਕਾਂ ਦੀ ਸੁਰੱਖਿਆ ਕੀਤੀ ਜਾਵੇਗੀ।
ਦੇਖੋ ਵੀਡੀਓ : ਮੁੰਬਈ ਤੋਂ Acting ਛੱਡ ਖੋਲੀ ਆਪਣੀ ਨੂਟਰੀ ਕੁਲਚੇ ਦੀ ਦੁਕਾਨ | Inspirational Story | Street Food
ਇਹ ਵੀ ਪੜ੍ਹੋ : ਲਖੀਮਪੁਰ ਮਾਮਲਾ : BJP ਦੇ ਸਹਿਯੋਗੀ ਵੀ ਉੱਤਰੇ ਸਰਕਾਰ ਖਿਲਾਫ, ਮੰਤਰੀ ਦੇ ਬੇਟੇ ਨੂੰ ਗ੍ਰਿਫਤਾਰ ਕਰਨ ਦੀ ਕੀਤੀ ਮੰਗ