ਚੰਡੀਗੜ੍ਹ: ਉੱਤਰ ਪ੍ਰਦੇਸ਼ ਦੇ ਨਾਲ -ਨਾਲ ਲਖੀਮਪੁਰ ਹਿੰਸਾ ਨੂੰ ਲੈ ਕੇ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ। ਇਸ ਦੌਰਾਨ ਪੰਜਾਬ ਕਾਂਗਰਸ ਨੇ ਵੱਡਾ ਐਲਾਨ ਕੀਤਾ ਹੈ। ਦਰਅਸਲ, ਕਾਂਗਰਸ ਕੱਲ੍ਹ ਦੁਪਹਿਰ 12 ਵਜੇ ਮੁਹਾਲੀ ਤੋਂ ਲਖੀਮਪੁਰ ਖੀਰੀ ਤੱਕ ਮਾਰਚ ਸ਼ੁਰੂ ਕਰੇਗੀ।
ਰੋਸ ਮਾਰਚ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਰਨਗੇ। ਪ੍ਰਦੇਸ਼ ਕਾਂਗਰਸ ਨੇ ਨਿਰਦੇਸ਼ ਦਿੱਤੇ ਹਨ ਕਿ ਪੰਜਾਬ ਦੇ ਹਰੇਕ ਹਲਕੇ ਤੋਂ ਘੱਟੋ -ਘੱਟ 200 ਗੱਡੀਆਂ ਆਪਣੇ -ਆਪਣੇ ਬਲਾਕ ਅਤੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿੱਚ ਮਾਰਚ ਵਿੱਚ ਹਿੱਸਾ ਲੈਣ।
ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਮਾਰਚ 7 ਅਕਤੂਬਰ ਨੂੰ ਯੂਪੀ ਵਿੱਚ ਲਖੀਮਪੁਰ ਲਈ ਰਵਾਨਾ ਹੋਵੇਗਾ। ਸਾਰੇ ਕਾਂਗਰਸੀ ਵਰਕਰਾਂ ਨੂੰ ਸਵੇਰੇ 10 ਵਜੇ ਏਅਰਪੋਰਟ ਰੋਡ, ਜ਼ੀਰਕਪੁਰ ਵਿਖੇ ਇਕੱਠੇ ਹੋਣ ਲਈ ਕਿਹਾ ਗਿਆ ਹੈ।
ਇਹ ਵੀ ਵੇਖੋ :
ਮੁੰਬਈ ਤੋਂ Acting ਛੱਡ ਖੋਲੀ ਆਪਣੀ ਨੂਟਰੀ ਕੁਲਚੇ ਦੀ ਦੁਕਾਨ | Inspirational Story | Street Food
ਉਥੇ ਹੀ ਰਾਹੁਲ ਗਾਂਧੀ ਅੱਜ ਇੱਕ ਪੰਜ ਮੈਂਬਰੀ ਵਫਦ ਨਾਲ ਲਖਨਊ ਪਹੁੰਚੇ, ਜਿਥੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਚੰਨੀ ਵੀ ਹਨ। ਪੰਜਾਬ ਸਰਕਾਰ ਨੇ ਲਖੀਮਪੁਰ ਖੀਰੀ ਵਿੱਚ ਮ੍ਰਿਤਕ ਕਿਸਾਨਾਂ ਤੇ ਪੱਤਰਕਾਰਾਂ ਦੇ ਵਾਰਸਾਂ ਨੂੰ 50-50 ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਦੱਸ ਦੇਈਏ ਕਿ ਬੀਤੀ ਰਾਤ ਲਖੀਮਪੁਰ ਖੀਰੀ ‘ਆਪ’ ਆਗੂ ਲਖੀਮਪੁਰ ਵਿਖੇ ਪੀੜਤ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਪੁੱਜੇ ਸਨ ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਇਸ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਇਹ ਵੀ ਪੜ੍ਹੋ : ਪੰਜਾਬ ‘ਚ ਛਾ ਸਕਦਾ ਹੈ ਹਨ੍ਹੇਰਾ, ਬਿਜਲੀ ਨੂੰ ਲੈ ਕੇ ਮੰਡਰਾਇਆ ਵੱਡਾ ਸੰਕਟ
ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਸਹਿ-ਇੰਚਾਰਜ ਵਿਧਾਇਕ ਬਲਜਿੰਦਰ ਕੌਰ, ਕੁਲਤਾਰ ਸਿੰਘ, ਅਮਰਜੀਤ ਸੰਧਵਾ ਯੂਪੀ ਪ੍ਰਧਾਨ ਸਭਾਜੀਤ ਸਿੰਘ ਜੀ ਨੂੰ ਲਖੀਮਪੁਰ ਪੁਲਿਸ ਲਾਈਨਜ਼ ‘ਚ ਹਿਰਾਸਤ ਵਿੱਚ ਲਿਆ ਗਿਆ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਨੂੰ ਲਖੀਮਪੁਰ ਖੀਰੀ ਵਿਖੇ ਮਾਸੂਮ ਕਿਸਾਨਾਂ ਦੇ ਕਾਤਲਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।