ਪੰਜਾਬ ਦੇ ਨਵ -ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ 4 ਵਜੇ ਚੰਡੀਗੜ੍ਹ ਪੁੱਜੇ। ਉਨ੍ਹਾਂ ਦੇ ਬੇਟੇ ਦਾ ਜਲਦ ਹੀ ਵਿਆਹ ਹੋਣ ਜਾ ਰਿਹਾ ਹੈ ਅਤੇ ਅੱਜ ਤੋਂ ਉਨ੍ਹਾਂ ਦੇ ਬੇਟੇ ਦੀਆਂ ਵਿਆਹ ਦੀਆਂ ਰਸਮਾਂ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਦੇ ਘਰ ਖੁਸ਼ੀ ਦਾ ਮਹੌਲ ਹੈ।
ਉੱਥੇ ਹੀ ਲਖੀਮਪੁਰ ਖੀਰੀ ਵਿੱਚ ਵਾਪਰੀ ਹਿੰਸਾ ਨੂੰ ਲੈ ਕੇ ਕਿਸਾਨਾਂ ਨਾਲ ਇਕਜੁੱਟਤਾ ਦਿਖਾਉਣ ਲਈ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਚੰਨੀ ਲਖਨਊ ਪਹੁੰਚੇ ਸਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਲਈ ਵੱਡਾ ਐਲਾਨ ਵੀ ਕੀਤਾ। ਚੰਨੀ ਨੇ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਕਿਸਾਨਾਂ ‘ਤੇ ਪੱਤਰਕਾਰ ਦੇ ਪਰਿਵਾਰਾਂ ਨੂੰ 50-50 ਲੱਖ ਦਾ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ।