ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਜੰਮੂ -ਕਸ਼ਮੀਰ ਵਿੱਚ ਤਿੰਨ ਦਿਨਾਂ ਦੇ ਅੰਦਰ ਪੰਜ ਨਾਗਰਿਕਾਂ ਦੀ ਹੱਤਿਆ ਲਈ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ।
ਅੱਤਵਾਦੀ ਹਮਲੇ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ, ” ਕਸ਼ਮੀਰ ‘ਚ ਹਿੰਸਾ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਅੱਤਵਾਦ ਨਾ ਤਾਂ ਨੋਟਬੰਦੀ ਨਾਲ ਰੁਕਿਆ ਅਤੇ ਨਾ ਹੀ ਧਾਰਾ 370 ਨੂੰ ਹਟਾ ਕੇ – ਕੇਂਦਰ ਸਰਕਾਰ ਸੁਰੱਖਿਆ ਪ੍ਰਦਾਨ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਅਸੀਂ ਆਪਣੇ ਕਸ਼ਮੀਰੀ ਭਰਾਵਾਂ ਅਤੇ ਭੈਣਾਂ ‘ਤੇ ਹੋਏ ਇਨ੍ਹਾਂ ਹਮਲਿਆਂ ਦੀ ਸਖਤ ਨਿੰਦਾ ਕਰਦੇ ਹਾਂ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਭੇਜਦੇ ਹਾਂ।”
ਇਹ ਵੀ ਪੜ੍ਹੋ : ਲਖੀਮਪੁਰ ਮਾਮਲਾ : ਸ਼ਾਹਜਹਾਂਪੁਰ ਬਾਰਡਰ ‘ਤੇ ਨਵਜੋਤ ਸਿੱਧੂ ਸਣੇ ਕਈ ਮੰਤਰੀ ਵੀ ਲਏ ਗਏ ਹਿਰਾਸਤ ‘ਚ
ਵੀਰਵਾਰ ਨੂੰ ਹੀ ਅੱਤਵਾਦੀਆਂ ਨੇ ਸ਼੍ਰੀਨਗਰ ਦੇ ਈਦਗਾਹ ਇਲਾਕੇ ਵਿੱਚ ਇੱਕ ਔਰਤ ਸਮੇਤ ਦੋ ਸਰਕਾਰੀ ਸਕੂਲ ਅਧਿਆਪਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ, “ਸ਼੍ਰੀਨਗਰ ਜ਼ਿਲ੍ਹੇ ਦੇ ਸੰਗਮ ਈਦਗਾਹ ਖੇਤਰ ਵਿੱਚ ਸਵੇਰੇ 11.15 ਵਜੇ ਅੱਤਵਾਦੀਆਂ ਨੇ ਦੋ ਅਧਿਆਪਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ ।” ਇਸ ਤੋਂ ਪਹਿਲਾਂ ਮੰਗਲਵਾਰ ਨੂੰ ਅੱਤਵਾਦੀਆਂ ਨੇ ਕਰੀਬ ਡੇਢ ਘੰਟੇ ਦੇ ਅੰਦਰ ਤਿੰਨ ਲੋਕਾਂ ਦੀ ਹੱਤਿਆ ਕਰ ਦਿੱਤੀ ਸੀ।
ਇਹ ਵੀ ਦੇਖੋ : Instant Aloo Dosa Pan Cake | Morning Nashta Recipe | Watch Full Video On 07 October