ਲਖੀਮਪੁਰ ਖੀਰੀ ਘਟਨਾ ਮਾਮਲੇ ਵਿੱਚ ਯੂਪੀ ਦੇ ਏਡੀਜੀ ਲਾਅ ਐਂਡ ਆਰਡਰ ਪ੍ਰਸ਼ਾਂਤ ਕੁਮਾਰ ਨੇ ਕਿਹਾ ਹੈ ਕਿ ਜੇ ਕੋਈ ਇਸ ਘਟਨਾ ਨਾਲ ਜੋੜ ਕੇ ਕੋਈ ਵੀ ਵੀਡੀਓ ਸ਼ੇਅਰ ਕਰਦਾ ਹੈ, ਜਿਸ ਨਾਲ ਸ਼ਾਂਤੀ ਭੰਗ ਹੋਵੇ, ਤਾਂ ਪੁਲਿਸ ਵੱਲੋਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਏਡੀਜੀ ਨੇ ਕਿਹਾ ਕਿ ਪੁਲਿਸ ਨੇ 7 ਲੋਕਾਂ ਦੀ ਟੀਮ ਬਣਾਈ ਹੈ, ਜਿਸ ਵਿੱਚ ਕੁਝ ਤਕਨੀਕੀ ਮਾਹਰ ਵੀ ਸ਼ਾਮਲ ਹਨ। ਇਹ ਟੀਮਾਂ ਬਾਹਰੋਂ ਆ ਰਹੇ ਵੀਡੀਓ ਅਤੇ ਆਡੀਓ ਦੀ ਜਾਂਚ ਕਰਨਗੀਆਂ। ਇਸ ਤੋਂ ਇਲਾਵਾ ਅਸੀਂ ਇੱਕ ਹੈਲਪਲਾਈਨ ਨੰਬਰ ਅਤੇ ਇੱਕ ਈਮੇਲ ਆਈਡੀ ਜਾਰੀ ਕੀਤੀ ਹੈ ਜਿਸ ‘ਤੇ ਕੋਈ ਵੀ ਵਿਅਕਤੀ ਇਸ ਘਟਨਾ ਸੰਬੰਧੀ ਜਾਣਕਾਰੀ ਸਾਂਝੀ ਕਰ ਸਕਦਾ ਹੈ, ਉਸਦਾ ਨਾਮ ਗੁਪਤ ਰੱਖਿਆ ਜਾਵੇਗਾ।
ਕੁਝ ਲੋਕ ਇਸ ਨੂੰ ਲਖੀਮਪੁਰ ਦੀ ਘਟਨਾ ਨਾਲ ਜੋੜ ਕੇ ਕਿਸੇ ਹੋਰ ਜਗ੍ਹਾ ਦੇ ਵੀਡੀਓ ਸ਼ੇਅਰ ਕਰ ਰਹੇ ਹਨ। ਅਸੀਂ ਇਸ ਬਾਰੇ ਚੇਤਾਵਨੀ ਦਿੱਤੀ ਹੈ, ਜੇਕਰ ਕੋਈ ਵੀ ਜਾਣ-ਬੁੱਝ ਕੇ ਕੋਈ ਵੀ ਵੀਡੀਓ ਆਦਿ ਅਪਲੋਡ ਕਰਕੇ ਸਮਾਜਿਕ ਸਦਭਾਵਨਾ ਨੂੰ ਭੰਗ ਕਰਨਾ ਚਾਹੁੰਦਾ ਹੈ, ਤਾਂ ਅਸੀਂ ਸਖਤ ਕਾਰਵਾਈ ਕਰਾਂਗੇ।
ਇਹ ਵੀ ਦੇਖੋ :
Instant Aloo Dosa Pan Cake | Morning Nashta Recipe | Watch Full Video On 07 October
ਦੱਸ ਦੇਈਏ ਕਿ ਐਤਵਾਰ ਨੂੰ ਹੋਈ ਇਸ ਘਟਨਾ ਵਿੱਚ ਚਾਰ ਕਿਸਾਨਾਂ ਦੀ ਮੌਤ ਹੋ ਗਈ ਸੀ। ਹੁਣ ਤੱਕ ਪੁਲਿਸ ਨੇ ਕਾਰਵਾਈ ਕਰਦੇ ਹੋਏ ਆਸ਼ੀਸ਼ ਪਾਂਡੇਯ ਤੇ ਲਵਕੁਸ਼ ਨਾਂ ਦੇ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ, ਉਥੇ ਹੀ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਹੋਰ ਵੀ ਗ੍ਰਿਫਤਾਰੀਆਂ ਹੋ ਸਕਦੀਆਂ ਹਨ।
ਇਹ ਵੀ ਪੜ੍ਹੋ : ਲਖੀਮਪੁਰ ਹਿੰਸਾ : ਪੁਲਸ ਨੇ ਕਾਰਵਾਈ ਵਿੱਢੀ, ਕਾਰਤੂਸਾਂ ਦੇ ਖੋਲ ਵੀ ਹੱਥ ਲੱਗੇ