ਲਖੀਮਪੁਰ ਖੀਰੀ ਵਿੱਚ ਹੋਈਆਂ ਕਿਸਾਨਾਂ ਦੀ ਮੌਤ ਕਾਰਨ ਪੂਰੇ ਦੇਸ਼ ਵਿੱਚ ਰੋਸ ਦੀ ਲਹਿਰ ਹੈ। ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੀ ਅੱਜ ਲਖੀਮਪੁਰ ਖੀਰੀ ਲਈ ਰਵਾਨਾ ਹੋ ਰਹੇ ਹਨ।
ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਇੱਕ ਵਫਦ ਲਖੀਮਪੁਰ ਖੀਰੀ ਭੇਜਿਆ ਗਿਆ ਸੀ, ਜਿਥੇ ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਯੂਪੀ ਸਰਕਾਰ ਨੂੰ ਦੋਸ਼ੀਆਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨਾਲ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਵੀ ਮੌਜੂਦ ਸਨ।
ਇਹ ਵੀ ਦੇਖੋ :
Instant Aloo Dosa Pan Cake | Morning Nashta Recipe | Watch Full Video On 07 October
ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਵੀ ਅੱਜ ਲਖੀਮਪੁਰ ਘਟਨਾ ਦੇ ਵਿਰੋਧ ਵਿੱਚ ਨਵਜੋਤ ਸਿੱਧੂ ਦੀ ਅਗਵਾਈ ਵਿੱਚ ਯੂਪੀ ਲਈ ਕੂਚ ਕੀਤਾ, ਜਿਸ ਤੋਂ ਪਹਿਲਾਂ ਸ਼ਾਹਜਹਾਂਪੁਰ ਬਾਰਡਰ ‘ਤੇ ਨਵਜੋਤ ਸਿੰਘ ਸਿੱਧੂ, ਰਾਜਾ ਵੜਿੰਗ, ਕੁਲਜੀਤ ਨਾਗਰਾ ਅਤੇ ਵਿਜੇ ਇੰਦਰ ਸਿੰਗਲਾ ਸਣੇ ਕਈ ਮੰਤਰੀਆਂ ਅਤੇ ਵਿਧਾਇਕਾ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਇਹ ਵੀ ਪੜ੍ਹੋ : ਸੁਨਹਿਰੀ ਮੌਕਾ : Indian Oil ਅਪ੍ਰੈਂਟਿਸ ਦੀਆਂ 469 ਅਸਾਮੀਆਂ ‘ਤੇ ਕਰੇਗਾ ਭਰਤੀ, ਛੇਤੀ ਕਰੋ Apply
ਦੂਜੇ ਪਾਸੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ 12 ਅਕਤੂਬਰ ਤੱਕ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੇ ਅਸਤੀਫਾ ਨਾ ਦਿੱਤਾ ਤੇ ਦੋਸ਼ੀਆਂ ਦੀਆਂ ਗ੍ਰਿਫਤਾਰੀਆਂ ਨਾ ਹੋਈਆਂ ਤਾਂ ਕਿਸਾਨ ਪੂਰੇ ਦੇਸ਼ ਵਿੱਚ ਅੰਦੋਲਨ ਕਰਨਗੇ।