ਲਖੀਮਪੁਰ ਖੀਰੀ ਵਿੱਚ ਵਾਪਰੀ ਦਰਦਨਾਕ ਘਟਨਾ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬਾਅਦ ਵੱਡਾ ਐਲਾਨ ਕੀਤਾ ਹੈ। ਸਿੱਧੂ ਨੇ ਕਿਹਾ ਕਿ ਜਦੋਂ ਤੱਕ ਕੇਂਦਰੀ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਨਹੀਂ ਹੁੰਦੀ, ਉਹ ਇੱਥੇ ਭੁੱਖ ਹੜਤਾਲ ਅਤੇ ਮੌਨ ਵਰਤ ‘ਤੇ ਬੈਠਣਗੇ।
ਮੀਡੀਆ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਕਿਸਾਨਾਂ ਨੂੰ ਜਨਤਕ ਤੌਰ ‘ਤੇ ਮਾਰਨ ਦੇ ਇਰਾਦੇ ਨਾਲ ਭਜਾਉਣਾ ਬਹੁਤ ਹੀ ਗੰਭੀਰ ਅਪਰਾਧ ਹੈ ਅਤੇ ਇਹ ਅਪਰਾਧ ਕਰਨ ਵਾਲਾ ਮੁੱਖ ਦੋਸ਼ੀ ਅਜੇ ਗ੍ਰਿਫਤਾਰੀ ਤੋਂ ਬਚ ਰਿਹਾ ਹੈ, ਜਿਸ ਤੋਂ ਸਪੱਸ਼ਟ ਤੌਰ ‘ਤੇ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੋਸ਼ੀ ਦਾ ਪਿਤਾ ਪੁਲਿਸ ਨੂੰ ਪ੍ਰਭਾਵਿਤ ਕਰ ਰਿਹਾ ਹੈ।
ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਅੱਜ ਨਵਜੋਤ ਸਿੰਘ ਸਿੱਧੂ ਲਖੀਮਪੁਰ ਵਿੱਚ ਪਹੁੰਚੇ ਅਤੇ ਇਸ ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ।
ਇਸ ਦੌਰਾਨ ਉਨ੍ਹਾਂ ਨਾਲ ਕੈਬਨਿਟ ਮੰਤਰੀਤ ਵਿਜੇ ਇੰਦਰ ਸਿੰਗਲਾ, ਪੀਸੀਸੀ ਐਸਸੀ ਵਿਭਾਗ ਦੇ ਪ੍ਰਧਾਨ ਤੇ ਵਿਧਾਇਕ ਰਾਜ ਕੁਮਾਰ ਚੱਬੇਵਾਲ, ਪੀਸੀਸੀ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਵਿਧਾਇਕ ਮਦਨ ਲਾਲ ਜਲਾਲਪੁਰ ਮੌਜੂਦ ਹਨ।
ਇਹ ਵੀ ਵੇਖੋ :
Navratri Special Recipe | Sabudana Khichdi Recipe | ਸਾਬੂਦਾਣਾ ਖਿਚੜੀ |Roti Paani #navratrirecipe
ਦੱਸਣਯੋਗ ਹੈ ਕਿ ਬੀਤੇ ਦਿਨ ਨਵਜੋਤ ਸਿੱਧੂ ਦੀ ਅਗਵਾਈ ਵਿੱਚ ਪੰਜਾਬ ਕਾਂਗਰਸ ਨੇ ਯੂਪੀ ਲਈ ਕੂਚ ਕੀਤਾ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਦੇ ਕਾਫਲੇ ਨੂੰ ਸ਼ਾਹਜਹਾਂਪੁਰ ਵਿੱਚ ਰੋਕ ਦਿੱਤਾ ਗਿਆ। ਸਿੱਧੂ ਸਣੇ ਕਈ ਵੱਡੇ ਆਗੂਆਂ ਨੂੰ ਥਾਣੇ ਵਿੱਚ ਹਿਰਾਸਤ ਵਿੱਚ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ : ਅੱਤਵਾਦੀਆਂ ਨੂੰ ਚੁਣੌਤੀ ਦੇਣ ਵਾਲੀ ਕੁੜੀ ਨੂੰ ਮਿਲਣ ਸ਼੍ਰੀਨਗਰ ਪਹੁੰਚੀ ਮਨੀਸ਼ਾ ਗੁਲਾਟੀ
ਇਸ ਤੋਂ ਬਾਅਦ ਰਾਤ ਨੂੰ ਸਹਾਰਨਪੁਰ ਪ੍ਰਸ਼ਾਸਨ ਨੇ ਪੰਜਾਬ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ-ਸੰਸਦ ਮੈਂਬਰਾਂ ਦੇ 25 ਆਗੂਆਂ ਦੇ ਵਫ਼ਦ ਨੂੰ ਪ੍ਰਭਾਵਿਤ ਕਿਸਾਨ ਪਰਿਵਾਰਾਂ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਸੀ, ਜਿਸ ਤੋਂ ਬਾਅਦ ਅੱਜ ਸਿੱਧੂ ਲਖੀਮਪੁਰ ਪਹੁੰਚ ਕੇ ਪੀੜਤ ਪਰਿਵਾਰਾਂ ਨੂੰ ਮਿਲੇ।