ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ‘ਤੇ ਤੰਜ ਕੱਸਦੇ ਹੋਏ ਕਿਹਾ ਕਿ ਚਰਨਜੀਤ ਚੰਨੀ ਪੰਜਾਬ ਤਾਂ ਸੰਭਾਲ ਨਹੀਂ ਪਾ ਰਹੇ ਅਤੇ ਅਤੇ ਯੂਪੀ ਆ ਕੇ ਬਿਆਨਬਾਜ਼ੀ ਕਰ ਰਹੇ ਹਨ। ਇਹ ਸ਼ਰਮਨਾਕ ਹੈ ਕਿ ਪੰਜਾਬ ਵਿੱਚ ਡੀਜੀਪੀ ਦੀ ਨਿਯੁਕਤੀ ਵੀ ਆਪਣੀ ਮਰਜ਼ੀ ਨਾਲ ਨਹੀਂ ਕਰ ਪਾ ਰਹੇ। ਕਾਂਗਰਸ ਪੰਜਾਬ ਦੇ ਅੰਦਰੂਨੀ ਵਿਵਾਦਾਂ ਵਿੱਚ ਫਸੀ ਹੋਈ ਹੈ। ਇਸ ਤੋਂ ਧਿਆਨ ਹਟਾਉਣ ਲਈ ਲਖੀਮਪੁਰ ਖੀਰੀ ਦੇ ਮਾਮਲੇ ਵਿੱਚ ਸਿਆਸੀਕਰਨ ਕਰ ਰਹੇ ਹਨ।
ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਇੱਕ ਮੁੱਖ ਮੰਤਰੀ ਇਸ ਗੱਲ ਲਈ ਤਰਸ ਰਿਹਾ ਹੈ ਕਿ ਉਹ ਆਪਣੀ ਮਰਜ਼ੀ ਨਾਲ ਅਫਸਰਾਂ ਨੂੰ ਨਿਯੁਕਤ ਕਰ ਸਕੇ। ਉਸ ਵੱਲੋਂ ਡੀਜੀਪੀ ਤੱਕ ਨਿਯੁਕਤ ਨਹੀਂ ਕਰ ਪਾ ਰਿਹਾ। ਉਹ ਪੰਜਾਬ ਦੇ ਅੰਦਰ ਕਿਸਾਨਾਂ ਅਤੇ ਆਮ ਨਾਗਰਿਕਾਂ ਦੇ ਵਤੀਰੇ ਨੂੰ ਰੋਕਣ ਵਿੱਚ ਅਸਮਰੱਥ ਹਨ।
ਇਹ ਵੀ ਵੇਖੋ :
Navratri Special Recipe | Sabudana Khichdi Recipe | ਸਾਬੂਦਾਣਾ ਖਿਚੜੀ |Roti Paani #navratrirecipe
ਦਰਅਸਲ ਉਹ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਮਾਰਗ ‘ਤੇ ਵੀ ਚੱਲ ਰਹੇ ਹਨ। ਯੋਗੀ ਨੇ ਲਖੀਮਪੁਰ ਖੀਰੀ ਮਾਮਲੇ ‘ਤੇ ਕਿਹਾ ਕਿ ਕਾਨੂੰਨ ਆਪਣਾ ਰਾਹ ਅਪਣਾਏਗਾ। ਸਰਕਾਰ ਕਿਸੇ ਦੇ ਦਬਾਅ ਹੇਠ ਕੰਮ ਨਹੀਂ ਕਰੇਗੀ।
ਇਹ ਵੀ ਪੜ੍ਹੋ : CM ਚੰਨੀ ‘ਤੇ ਬੋਲ ਬੁਰੇ ਫਸੇ ਸਿੱਧੂ, ਗਾਲ੍ਹ ਕੱਢ ਕਿਹਾ – ‘2022 ‘ਚ ਕਾਂਗਰਸ ਨੂੰ ਡੋਬ ਦੇਵੇਗਾ, ਵੀਡੀਓ ਵਾਇਰਲ
ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਬੁੱਧਵਾਰ ਨੂੰ ਰਾਹੁਲ ਗਾਂਧੀ ਦੇ ਨਾਲ ਯੂਪੀ ਗਏ। ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਵੀ ਉਨ੍ਹਾਂ ਦੇ ਨਾਲ ਸਨ। ਉੱਥੇ ਚੰਨੀ ਨੇ ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਯੋਗੀ ਦੀ ਤਰਫੋਂ ਇਹ ਜਵਾਬ ਦਿੱਤਾ ਗਿਆ।