ਕੈਬਨਿਟ ਮੰਤਰੀ ਅਰੁਨਾ ਚੋਧਰੀ ਨੇ ਅੱਜ ਦੀਨਾਨਗਰ ਦੇ ਨਾਲ ਲੱਗਦੀਆਂ ਦਾਣਾ ਮੰਡੀਆਂ ਦਾ ਦੌਰਾ ਕੀਤਾ ਅਤੇ ਮੰਡੀਆਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ‘ਤੇ ਉਨ੍ਹਾਂ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਕੀਤਾ।।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਰੁਨਾ ਚੋਧਰੀ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਲਖੀਮਪੁਰ ਖੀਰੀ ਦੀ ਘਟਨਾ ਤੇ ਬੋਲਦਿਆਂ ਕੈਬਨਿਟ ਮੰਤਰੀ ਅਰੁਨਾ ਚੋਧਰੀ ਨੇ ਕਿਹਾ ਕਿ ਯੂਪੀ ਦੇ ਲਖੀਮਪੁਰ ਖੀਰੀ ਚ ਕਿਸਾਨਾਂ ਨਾਲ ਹੋਈ ਘਟਨਾ ਬਹੁਤ ਹੀ ਮੰਦਭਾਗੀ ਘਟਨਾ ਹੈ ਜੋ ਕਿ ਕੇਂਦਰ ਸਰਕਾਰ ਦੀ ਗੁੰਡਾਗਰਦੀ ਹੈ। ਉਨਾਂ ਕਿਹਾ ਕਿ ਪੰਜਾਬ ਦੀ ਕੇਂਦਰ ਸਰਕਾਰ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜੀ ਹੈ ਅਤੇ ਉਨ੍ਹਾਂ ਲਈ ਸਘੰਰਸ਼ ਕਰਦੀ ਰਹੇਗੀ।