ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਜੇਕਰ ਸੂਬੇ ਵਿੱਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣੀ ਤਾਂ ਅਨੁਸੂਚਿਤ ਜਾਤੀ ਦੇ ਭਾਈਚਾਰੇ ਨਾਲ ਸਬੰਧਤ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਨੂੰ 5 ਲੱਖ ਘਰ ਮੁਹੱਈਆ ਕਰਵਾਏ ਜਾਣਗੇ।
ਸੁਖਬੀਰ ਸਿੰਘ ਬਾਦਲ ਨੇ ਪਠਾਨਕੋਟ ਰੋਡ ‘ਤੇ ਕਿਸ਼ਨਗੜ੍ਹ ਨੇੜੇ ਰੱਖੀ ਰੈਲੀ ਨੂੰ ਸੰਬੋਧਨ ਕਰਦਿਆਂ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦੀ ਮੰਗ ਵੀ ਕੀਤੀ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਵੇਲੇ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ, ਪਰ ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ। ਅਕਾਲੀ ਦਲ-ਬਸਪਾ ਗਠਜੋੜ ਦੀ ਸਰਕਾਰ ਬਣਨ ‘ਤੇ ਪੰਜਾਬ ਵਿੱਚ ਕਾਨੂੰਨ ਦਾ ਰਾਜ ਸਥਾਪਤ ਹੋ ਜਾਵੇਗਾ। ਪੰਜਾਬ ਨੂੰ ਇੱਕ ਮਜ਼ਬੂਤ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਨੁਸੂਚਿਤ ਵਰਗ ਦੇ ਭਾਈਚਾਰੇ ਨੂੰ ਵੋਟ ਬੈਂਕ ਵਜੋਂ ਵਰਤ ਰਹੀ ਹੈ ਅਤੇ ਮਜਬੂਰੀ ਵਿੱਚ ਐਸਸੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ।
ਇਹ ਵੀ ਵੇਖੋ :
Navratri Special Recipe | Sabudana Khichdi Recipe | ਸਾਬੂਦਾਣਾ ਖਿਚੜੀ |Roti Paani #navratrirecipe
ਰੈਲੀ ਨੂੰ ਸੰਬੋਧਨ ਕਰਦਿਆਂ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਾਂਗਰਸ ਨੇ ਅਨੁਸੂਚਿਤ ਵਰਗ ਦੇ ਭਾਈਚਾਰੇ ਦੇ ਸਨਮਾਨ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਮੁਖੀ ਨੇ ਜਨਤਕ ਤੌਰ ‘ਤੇ ਐਸਸੀ ਮੁੱਖ ਮੰਤਰੀ ਦਾ ਅਪਮਾਨ ਕੀਤਾ ਹੈ, ਜੋਕਿ ਨਿੰਦਣਯੋਗ ਹੈ।
ਇਹ ਵੀ ਪੜ੍ਹੋ : ਸੰਯੁਕਤ ਕਿਸਾਨ ਮੋਰਚਾ ਦੀ ਲਖੀਮਪੁਰ ‘ਤੇ ਪ੍ਰੈੱਸ ਕਾਨਫਰੰਸ, ਜਾਣੋ 3 ਵੱਡੇ ਐਲਾਨ
ਬਹੁਜਨ ਸਮਾਜ ਕਾਂਗਰਸ ਦੇ ਇਸ ਅਪਮਾਨ ਦਾ ਸਹੀ ਜਵਾਬ ਦੇਵੇਗਾ। ਉਨ੍ਹਾਂ ਕਿਹਾ ਕਿ ਹਾਲਾਤ ਅਜਿਹੇ ਬਣ ਜਾਣਗੇ ਕਿ ਕਾਂਗਰਸ ਦੀਆਂ ਚੀਕਾਂ ਇਟਲੀ ਵਿੱਚ ਵੀ ਸੁਣਾਈ ਦੇਣਗੀਆਂ।