ਕਿਸਾਨ ਏਕਤਾ ਮੋਰਚਾ ਵੱਲੋਂ ਇਕ ਨਿਊਜ਼ ਚੈਨਲ ਦੇ ਹਵਾਲੇ ਨਾਲ ਅਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਨੂੰ ਲੈ ਕੇ ਕੀਤੇ ਗਏ ਟਵੀਟ ਪਿੱਛੋਂ ਹੁਣ ਤੱਕ ਯੂ. ਪੀ. ਪੁਲਿਸ ਨੇ ਅਧਿਕਾਰਤ ਤੌਰ ‘ਤੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।
ਹਾਲਾਂਕਿ, ਰਿਪੋਰਟਾਂ ਵਿਚ ਇਹ ਕਿਹਾ ਜਾ ਰਿਹਾ ਹੈ ਕਿ ਯੂ. ਪੀ. ਪੁਲਿਸ ਆਸ਼ੀਸ਼ ਮਿਸ਼ਰਾ ਤੋਂ ਪੁੱਛੇ ਗਏ ਸਵਾਲਾਂ ਤੋਂ ਸੰਤੁਸ਼ਟ ਨਹੀਂ ਹੈ। ਦੱਸ ਦੇਈਏ ਕਿ ਅਸ਼ੀਸ਼ ਮਿਸ਼ਰਾ ਸ਼ਨੀਵਾਰ ਨੂੰ ਕ੍ਰਾਈਮ ਬ੍ਰਾਂਚ ਸਾਹਮਣੇ ਪੇਸ਼ ਹੋਇਆ।
ਇਹ ਵੀ ਵੇਖੋ :
Navratri Special Recipe | Sabudana Khichdi Recipe | ਸਾਬੂਦਾਣਾ ਖਿਚੜੀ |Roti Paani #navratrirecipe
ਲਖੀਮਪੁਰ ਵਿਚ ਹੋਈ ਘਟਨਾ ਵਿਚ 8 ਲੋਕਾਂ ਦੀ ਮੌਤ ਹੋਈ ਸੀ, ਜਿਸ ਵਿਚ ਚਾਰ ਕਿਸਾਨ ਸ਼ਾਮਲ ਸਨ। ਮਿਸ਼ਰਾ ਕੋਲੋਂ ਲਖੀਮਪੁਰ ਪੁਲਿਸ ਦੀ ਕ੍ਰਾਈਮ ਬ੍ਰਾਂਚ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਯੂ. ਪੀ. ਪੁਲਸ ਨੇ ਕਿਹਾ ਸੀ ਕਿ ਜੇਕਰ ਅਸ਼ੀਸ਼ ਮਿਸ਼ਰਾ ਸ਼ਨੀਵਾਰ ਨੂੰ ਪੁਲਸ ਸਾਹਮਣੇ ਪੇਸ਼ ਨਾ ਹੋਇਆ ਤਾਂ ਉਸ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਜਾਣਗੇ। ਹਾਲਾਂਕਿ, ਅੱਜ ਉਹ ਪੇਸ਼ ਹੋ ਗਿਆ।
ਇਹ ਵੀ ਪੜ੍ਹੋ : ਲਖੀਮਪੁਰ ਮਾਮਲਾ ‘ਤੇ ਬੋਲੇ ਅਖਿਲੇਸ਼ ਯਾਦਵ, ‘ਤਾਕਤਵਰ ਲੋਕਾਂ ਲਈ ਕੰਮ ਕਰ ਰਹੀ ਹੈ ਸਰਕਾਰ, ਕਿਸਾਨਾਂ ਲਈ ਨਹੀਂ’
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਯੂ. ਪੀ. ਸਰਕਾਰ ਤੋਂ ਇਸ ਮਾਮਲੇ ਵਿਚ ਵਿਸਥਾਰ ਸਟੇਟਸ ਰਿਪੋਰਟ ਮੰਗੀ ਸੀ ਅਤੇ ਸਖ਼ਤ ਲਹਿਜ਼ੇ ਨਾਲ ਪੁੱਛਿਆ ਸੀ ਕਿ ਹੁਣ ਤੱਕ ਕਿਹੜੇ ਲੋਕਾਂ ਖਿਲਾਫ ਮਾਮਲਾ ਦਰਜ ਹੋਇਆ ਹੈ ਅਤੇ ਗ੍ਰਿਫਤਾਰੀ ਹੋਈ ਹੈ ਜਾਂ ਨਹੀਂ। ਸ਼ੁੱਕਰਵਾਰ ਨੂੰ ਸਰਵਉੱਚ ਅਦਾਲਤ ਨੇ ਯੂ. ਪੀ. ਸਰਕਾਰ ਨੂੰ ਫਟਕਾਰ ਲਾਉਂਦੇ ਹੋਏ, ਹੁਣ ਤੱਕ ਦੀ ਜਾਂਚ ਤੋਂ ਅਸੰਤੁਸ਼ਟੀ ਪ੍ਰਗਟਾਈ ਸੀ।